Menu

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 20 ਦਿਨਾਂ ਅੰਦਰ ਪੰਚਾਇਤੀ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ

24 ਮਈ 2023-ਪੰਜਾਬ ਚ ਸਰਪੰਚ, ਪੰਚਾਇਤ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਉਪ ਚੋਣਾਂ ਨਾ ਕਰਵਾਏ ਜਾਣ ਖ਼ਿਲਾਫ਼ ਦਾਇਰ ਮਾਣਹਾਨੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਿਮਨੀ ਚੋਣਾਂ ਲਈ 20 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰਦੇ ਹੋਏ ਜਸਵਿੰਦਰ ਕੌਰ ਅਤੇ ਹੋਰਨਾਂ ਨੇ ਦੱਸਿਆ ਸੀ ਕਿ ਇਸ ਸਾਲ ਜਨਵਰੀ ‘ਚ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਉਪ ਚੋਣਾਂ ਦਾ ਐਲਾਨ ਤਿੰਨ ਹਫਤਿਆਂ ‘ਚ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਜਵਾਬ ਤੋਂ ਬਾਅਦ ਹਾਈਕੋਰਟ ਨੇ 13 ਜਨਵਰੀ ਨੂੰ ਚੋਣ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਪ ਚੋਣ ਦਾ ਐਲਾਨ ਨਹੀਂ ਹੋਇਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਕਿਹਾ ਸੀ ਕਿ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੂੰ ਦੱਸਿਆ ਗਿਆ ਕਿ ਹੁਣ ਤੱਕ ਸਰਪੰਚਾਂ ਦੀਆਂ 431, ਪੰਚਾਂ ਦੀਆਂ 2914, ਪੰਚਾਇਤ ਸੰਮਤੀ ਮੈਂਬਰਾਂ ਦੀਆਂ 81 ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀਆਂ 10 ਖਾਲੀ ਅਸਾਮੀਆਂ ਦੀ ਸੂਚਨਾ 27 ਮਾਰਚ ਨੂੰ ਪੱਤਰ ਰਾਹੀਂ ਰਾਜ ਚੋਣ ਕਮਿਸ਼ਨ ਨੂੰ ਭੇਜੀ ਜਾ ਚੁੱਕੀ ਹੈ।ਉਨ੍ਹਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਈਆਂ ਸਨ। ਅਦਾਲਤ ਨੇ ਇਸ ਮਾਮਲੇ ਵਿੱਚ ਢਿੱਲਮੱਠ ਵਾਲਾ ਰਵੱਈਆ ਅਪਣਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਝਾੜ ਲਗਾਈ ਸੀ। ਇਸ ਤੋਂ ਬਾਅਦ ਇਸ ਮਾਮਲੇ ‘ਚ ਪਟੀਸ਼ਨਕਰਤਾ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਪੰਜਾਬ ਸਰਕਾਰ ਦਾ ਪੱਖ ਜਾਣਨ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ 20 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans