Menu

ਸ਼ਰਮਸਾਰ-12 ਸਾਲਾ ਨਾਬਾਲਗ ਸਕੂਲੀ ਲੜਕੀ ਨਾਲ ਤਿੰਨ ਵਿਦਿਆਰਥੀਆਂ ਨੇ ਕੀਤਾ ਬਲਾਤਕਾਰ

24 ਮਈ 2023-12 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ 7ਵੀਂ ਜਮਾਤ ਦੀ 12 ਸਾਲਾ ਵਿਦਿਆਰਥਣ ਨੇ ਸਕੂਲ ਦੇ ਅਧਿਆਪਕ ਨੂੰ ਘਟਨਾ ਦੀ ਜਾਣਕਾਰੀ ਦਿਤੀ। ਅਧਿਆਪਕ ਨੇ ਮਾਮਲੇ ਦੀ ਸੂਚਨਾ ਚਾਈਲਡ ਹੈਲਪਲਾਈਨ 1098 ‘ਤੇ ਦਿਤੀ, ਜਿਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ। ਮਾਮਲਾ ਚੰਡੀਗੜ੍ਹ ਸੈਕਟਰ 45 ਦਾ ਹੈ, ਜਿੱਥੇ  ਸਕੂਲ ਦੀ ਛੁੱਟੀ ਤੋਂ ਕਰੀਬ 15 ਮਿੰਟ ਪਹਿਲਾਂ ਵਿਦਿਆਰਥਣ ਨੇ ਅਧਿਆਪਕਾ ਨੂੰ ਅਪਣੇ ਨਾਲ ਵਾਪਰੀ ਘਟਨਾ ਦੀ ਜਾਣਕਾਰੀ ਦਿਤੀ।ਵਿਦਿਆਰਥਣ ਨੇ ਦੱਸਿਆ ਕਿ ਉਸ ਨਾਲ ਉਸ ਦੀ ਜਮਾਤ ਦੇ ਇਕ ਵਿਦਿਆਰਥੀ ਅਤੇ ਨੌਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੇ ਬਲਾਤਕਾਰ ਕੀਤਾ। 17 ਮਈ ਦੀ ਸ਼ਾਮ ਨੂੰ ਉਹ ਪਾਰਕ ‘ਚ ਇਕੱਲੀ ਖੇਡ ਰਹੀ ਸੀ ਤਾਂ ਤਿੰਨੇ ਲੜਕੇ ਖੇਡਦੇ ਹੋਏ ਉਸ ਨੂੰ ਇਕ ਸੁੰਨਸਾਨ ਜਗ੍ਹਾ ‘ਤੇ ਲੈ ਗਏ ਅਤੇ ਵਾਰਦਾਤ ਨੂੰ ਅੰਜਾਮ ਦਿਤਾ।ਵਿਦਿਆਰਥਣ ਨੇ ਦਸਿਆ ਕਿ ਉਸ ਨੇ ਆਪਣੀ ਮਾਂ ਨੂੰ ਵੀ ਨਹੀਂ ਦਸਿਆ ਕਿਉਂਕਿ ਲੜਕਿਆਂ ਨੇ ਉਸ ਨੂੰ ਕਿਸੇ ਨੂੰ ਦੱਸਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਸਬੰਧੀ ਜਦੋਂ ਚੰਡੀਗੜ੍ਹ ਦੇ ਐਸਪੀ ਮ੍ਰਿਦੁਲ ਨੇ ਦਸਿਆ ਕਿ ਇਸ ਸੰਦਰਭ ਚ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans