Menu

ਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

25, ਮਈ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ।
ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ। ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ।
ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…