Menu

ਵਜ਼ੀਫਿਆਂ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ

26 ਮਈ 2023-ਐਸਸੀ ਵਜ਼ੀਫਿਆਂ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਨੇ ਕਈ ਨੌਜਵਾਨਾਂ ਹਿਰਾਸਤ ਵਿਚ ਵੀ ਲਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਫ਼ੋਨ ਵੀ ਖੋਹ ਲਏ ਹਨ। ਮਿਲੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੇ ਜਲੰਧਰ ਦੇ ਬੀ ਐਸ ਐਫ਼ ਚੌਕ ਚ ਧਰਨਾ ਸ਼ੁਰੂ ਕੀਤਾ ਤਾਂ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ।ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ ਅਤੇ 6 ਤੋਂ 7 ਲੜਕਿਆਂ ਨੂੰ ਹਿਰਾਸਤ ਵਿਚ ਲੈ ਲਿਆ।ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੇ ਸੜਕ ਜਾਮ ਕੀਤੀ ਹੋਈ ਹੈ, ਜਿਸ ਕਾਰਨ ਟ੍ਰੈਫ਼ਿਕ ਪ੍ਰਭਾਵਤ ਹੋਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਕੁਝ ਵਿਦਿਆਰਥੀਆਂ ਦੀ ਪੁਲਿਸ ਨਾਲ ਬਹਿਸ ਹੋ ਗਈ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਉਕਸਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਘਟਨਾ ਦਾ ਵੀਡੀਉ ਵੀ ਸਾਹਮਣੇ ਆਇਆ ਹੈ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਦੇ ਆਗੂਆਂ ਨੂੰ ਕਿਥੇ ਲੈ ਗਈ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਜਾ ਰਹੀ ਹੈ। ਇਸ ਮੌਕੇ ਆਦਮਪੁਰ ਤੋਂ ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਵੀ ਪੁੱਜੇ ਹੋਏ ਸਨ। ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਸਮੇਤ ਵਿਦਿਆਰਥੀ ਥਾਣਾ ਬਾਰਾਦਰੀ ਦੇ ਬਾਹਰ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਸਾਬਕਾ ਵਿਧਾਇਕ ਨੇ ਕਿਹਾ ਕਿ ਅਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ।ਉਧਰ ਐਸ.ਪੀ. ਨਿਰਮਲ ਸਿੰਘ ਦਾ ਕਹਿਣਾ ਹੈ ਕਿ ਬਾਕੀ ਵਿਦਿਆਰਥੀ ਤਾਂ ਉਨ੍ਹਾਂ ਦੀ ਗੱਲ ਮੰਨ ਕੇ ਪਾਸੇ ਹੋ ਗਏ ਪਰ ਕੁਝ ਸ਼ਰਰਾਰਤੀ ਵਿਦਿਆਰਥੀਆਂ ਨੇ ਬਦਤਮੀਜ਼ੀ ਕੀਤੀ, ਜਿਨ੍ਹਾਂ ਨੂੰ ਰਾਊਂਡ ਅਪ ਕਰਨਾ ਪਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਕਈ ਵਾਰ ਪੈਸੇ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵਲੋਂ ਉਨ੍ਹਾਂ ਦੇ ਨਤੀਜੇ ਰੋਕ ਲਏ ਜਾਂਦੇ ਹਨ। ਇਥੋਂ ਤੱਕ ਕਿ ਉਨ੍ਹਾਂ ਦੇ ਇਮਤਿਹਾਨਾਂ ਲਈ ਭਰੇ ਗਏ ਫਾਰਮ ਵੀ ਰੋਕ ਲਏ ਗਏ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans