Menu

ਇੱਕ ਹੋਰ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਚੋਰ ਗੁਰੂ ਘਰ ਦੀ ਐੱਲ.ਸੀ.ਡੀ. ਲੈ ਕੇ ਹੋਏ ਫਰਾਰ,CCTV ‘ਚ ਕੈਦ ਹੋਈ ਘਟਨਾ

26 ਮਈ 2023-ਪੰਜਾਬ ‘ਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਫਿਰ ਤੋਂ ਗੁਰਦੁਆਰਾ ਸਾਹਿਬ ‘ਚ ਜੁੱਤੀ ਪਾ ਕੇ ਦਾਖਲ ਹੋਣ ਦਾ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ।  ਸੂਬੇ ‘ਚ ਵਧ ਰਹੇ ਅਪਰਾਧਾਂ ਨੇ ਆਮ ਨਾਗਰਿਕ ਦੀ ਚਿੰਤਾ ਵਧਾ ਦਿਤੀ ਹੈ । ਇਹ ਮਾਮਲਾ ਅਜਨਾਲਾ ਦੇ ਪਿੰਡ ਰਿਆੜ ਦਾ ਹੈ ਜਿਥੇ ਬੀਤੀ ਰਾਤ ਦੋ ਚੋਰ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋਏ।ਕਰੀਬ ਇਕ ਘੰਟੇ ਤੱਕ ਉਨ੍ਹਾਂ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਪ੍ਰਬੰਧਕਾਂ ਨੇ ਗੋਲਕ ਦੇ ਕਰੀਬ ਅੱਠ ਤਾਲੇ ਲਗਾਏ ਸਨ, ਜਿਸ ਕਾਰਨ ਚੋਰ ਆਪਣੇ ਮਨਸੂਬੇ ਵਿਚ ਕਾਮਯਾਬ ਨਾ ਹੋ ਸਕੇ। ਜਿਸ ਤੋਂ ਬਾਅਦ ਚੋਰਾਂ ਨੇ ਗੁਰੂਘਰ ‘ਚ ਲਗਾਈ ਐੱਲ.ਸੀ.ਡੀ. ਲੈ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ।ਪਿੰਡ ਦੇ ਵਸਨੀਕ ਕਰਮਜੀਤ ਸਿੰਘ ਗੋਲਡੀ ਅਤੇ ਸਲਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਨਸ਼ੇੜੀਆਂ ਨੇ ਅੰਜਾਮ ਦਿਤਾ ਹੈ ਜੋ ਨਸ਼ੇ ਲਈ ਕੁਝ ਵੀ ਕਰ ਸਕਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਚੋਰੀ ਕਰਨ ਸਮੇਂ ਚੋਰਾਂ ਨੇ ਆਪਣੇ ਮੋਬਾਈਲਾਂ ਤੋਂ ਲਾਈਟ ਜਗਾਈ ਸੀ। ਲੋਕਾਂ ਨੇ ਚੋਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਕੰਮ ਕੀਤੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans