Menu

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਮਈ:-ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਕੇਸਾਂ ਦੀ ਦਰ ਘਟ ਕੇ 0.16 ਫੀਸਦ ਰਹਿ ਗਈ ਹੈ, ਜੋ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਸਬੰਧੀ ਹੁਣ ਤੱਕ ਦੀ ਸਭ ਤੋਂ ਘੱਟ ਦਰ ਹੈ। ਅਮਨ ਅਰੋੜਾ ਇੱਥੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀਜ਼.) ਨਾਲ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਅਤੇ ਪੈਂਡਿੰਗ ਪਏ ਮਾਮਲਿਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਸੇਵਾ ਕੇਂਦਰਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ  ਅਰੋੜਾ ਨੇ ਉਨ੍ਹਾਂ ਨੂੰ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਕੋਲ ਸਭ ਤੋਂ ਵੱਧ ਕੇਸ ਬਕਾਇਆ ਪਏ ਹਨ, ਵੱਲੋਂ ਕੇਸ ਵਾਪਸ ਭੇਜਣ ਸਮੇਂ ਦਿੱਤੇ ਜਾਣ ਵਾਲੇ ਕਾਰਨਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜੋ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਮੇਂ ਬੇਲੋੜੇ ਇਤਰਾਜ਼ ਲਗਾਉਣ ਤੋਂ ਇਲਾਵਾ ਵਾਧੂ ਦਸਤਾਵੇਜ਼ਾਂ ਦੀ ਮੰਗ ਕਰ ਰਹੇ ਹਨ, ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਸੂਬੇ ਵਿੱਚ ਇਸ ਵੇਲੇ ਕਿਸੇ ਵਜ੍ਹਾ ਕਾਰਨ ਵਾਪਸ ਭੇਜ ਜਾਣ ਵਾਲੇ ਕੇਸਾਂ ਦੀ ਦਰ 0.56 ਫੀਸਦੀ ਹੈ।

ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਹ ਸੇਵਾਵਾਂ ਲੋਕਾਂ ਨੂੰ ਹੋਰ ਵੀ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਗਿਣਤੀ ਨੂੰ ਘਟਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਸੇਵਾਵਾਂ ਪ੍ਰਦਾਨ ਕਰਨ ਅਤੇ ਸੇਵਾ ਕੇਂਦਰਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਹੋਰ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਸੇਵਾ ਕੇਂਦਰਾਂ ਵਿੱਚ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਤੋਂ ਇਲਾਵਾ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਯਤਨਸ਼ੀਲ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans