Menu

ਠੱਗੀ ਮਾਰਨ ਦਾ ਨਵਾਂ ਤਰੀਕਾ, ਗੂਗਲ ਤੋਂ ਡਾਕਟਰ ਦਾ ਨੰਬਰ ਲੈਣਾ ਪਿਆ ਮਹਿੰਗਾ, ਪੜ੍ਹੋ ਪੂਰੀ ਖ਼ਬਰ

28, ਮਈ- ਸਾਈਬਰ ਠੱਗ ਹਰ ਰੋਜ਼ ਲੋਕਾਂ ਨੂੰ ਠੱਗਣ ਲਈ ਨਵੇਂ-ਨਵੇਂ ਤਰੀਕੇ ਅਪਣਾਉਂਦੇ ਰਹਿੰਦੇ ਹਨ। ਹੁਣ ਚੰਡੀਗੜ੍ਹ ਦੀ ਇੱਕ ਔਰਤ ਨੂੰ ਡਾਕਟਰ ਤੋਂ ਅਪਾਇੰਟਮੈਂਟ ਲੈਣ ਲਈ ਗੂਗਲ ਤੋਂ ਨੰਬਰ ਲੈਣਾ ਮਹਿੰਗਾ ਪੈ ਗਿਆ। ਗੂਗਲ ਤੋਂ ਮਿਲੇ ਨੰਬਰ ‘ਤੇ ਕਾਲ ਕਰਨ ‘ਤੇ ਔਰਤ ਨਾਲ ਇਕ ਲੱਖ ਰੁਪਏ ਦੀ ਠੱਗੀ ਮਾਰੀ ਗਈ। ਚੰਡੀਗੜ੍ਹ ਸਾਈਬਰ ਥਾਣਾ ਸੈਕਟਰ-17 ਦੀ ਪੁਲਿਸ ਨੇ ਮਾਮਲੇ ਵਿੱਚ ਔਰਤ ਦੀ ਸ਼ਿਕਾਇਤ ’ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਔਰਤ ਨੇ ਦੋਸ਼ੀ ਨੂੰ ਨਾ ਤਾਂ ਕੋਈ ਵਨ ਟਾਈਮ ਪਾਸਵਰਡ (ਓਟੀਪੀ) ਦਿੱਤਾ ਅਤੇ ਨਾ ਹੀ ਕੋਈ ਨਿੱਜੀ ਜਾਣਕਾਰੀ। ਇਸ ਦੇ ਬਾਵਜੂਦ ਮੁਲਜ਼ਮ ਸਾਈਬਰ ਠੱਗ ਨੇ ਬੈਂਕ ਅਕਾਊਂਟ ਤੋਂ ਇੱਕ ਲੱਖ ਰੁਪਏ ਉਡਾ ਦਿੱਤੇ।

ਪੁਲਿਸ ਮੁਤਾਬਕ ਸ਼ਿਕਾਇਤਕਰਤਾ ਔਰਤ ਨੇ ਦੱਸਿਆ ਕਿ ਉਹ ਇੱਕ ਮਹਿਲਾ ਡਾਕਟਰ ਨਾਲ ਸੰਪਰਕ ਕਰਨਾ ਚਾਹੁੰਦੀ ਸੀ। ਇਸ ਸੰਬੰਧੀ ਗੂਗਲ ਤੋਂ ਨੰਬਰ ਕੱਢ ਕੇ ਡਾਕਟਰ ਨੂੰ ਫ਼ੋਨ ਕੀਤਾ। ਪਰ ਕਿਸੇ ਨੇ ਵੀ ਫ਼ੋਨ ਦਾ ਜਵਾਬ ਨਹੀਂ ਦਿੱਤਾ। ਫਿਰ ਜਦੋਂ ਔਰਤ ਨੂੰ ਕੁਝ ਮਿੰਟਾਂ ਬਾਅਦ ਵਾਪਸ ਫ਼ੋਨ ਆਉਂਦਾ ਹੈ ਤਾਂ ਫ਼ੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਉਕਤ ਮਹਿਲਾ ਡਾਕਟਰ ਦੇ ਦਫ਼ਤਰ ਵਿੱਚ ਤਾਇਨਾਤ ਹੈ। ਉਸ ਨੇ ਅਪਾਇੰਟਮੈਂਟ ਬੁੱਕ ਕਰਵਾਉਣ ਲਈ 5 ਰੁਪਏ ਫੀਸ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਸ ਨੇ ਸ਼ਿਕਾਇਤਕਰਤਾ ਦਾ ਨਾਂ ਅਤੇ ਉਮਰ ਵੀ ਨੋਟ ਕੀਤੀ। ਦੋਸ਼ੀ ਨੇ ਔਰਤ ਦੇ ਵ੍ਹਾਟਸਐਪ ‘ਤੇ ਪੰਜ ਰੁਪਏ ਦੇਣ ਦਾ ਲਿੰਕ ਭੇਜਿਆ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਔਰਤ ਨੂੰ ਮੈਸੇਜ ਆਉਂਦਾ ਹੈ ਕਿ ਉਸ ਦੇ ਪੰਜਾਬ ਨੈਸ਼ਨਲ ਬੈਂਕ ਖਾਤੇ ਵਿੱਚੋਂ ਇੱਕ ਲੱਖ ਰੁਪਏ ਟਰਾਂਸਫਰ ਹੋ ਗਏ ਹਨ। ਇਸ ਤੋਂ ਬਾਅਦ ਤੁਰੰਤ ਸਬੰਧਤ ਬੈਂਕ ਮੈਨੇਜਰ ਅਤੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans