Menu

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖਲ

31 ਮਈ 2023-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਹੈ। ਇਨ੍ਹਾਂ ਦੋ ਵਿਅਕਤੀਆਂ ਵਿੱਚੋਂ ਇੱਕ ਮੋਗਾ ਦਾ ਰਹਿਣ ਵਾਲਾ ਲਖਬੀਰ ਸਿੰਘ ਰੋਡੇ ਹੈ ਜੋ ਕਿ ਪਾਕਿਸਤਾਨ ਚ ਲੁਕਿਆ ਹੋਇਆ ਹੈ। ਦੂਜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਹੈ, ਜਿਸ ਨੂੰ ਦਸੰਬਰ 2022 ਵਿਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਚਾਰਜਸ਼ੀਟ ‘ਚ ਲਖਬੀਰ ਰੋਡੇ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਪਾਕਿਸਤਾਨ ‘ਚ ਬੈਠ ਕੇ ਪੰਜਾਬ ‘ਚ ਬੰਬ ਧਮਾਕੇ ਕਰਨ ਲਈ ਸਰਹੱਦ ਪਾਰ ਤੋਂ ਆਈਈਡੀ ਦੀ ਤਸਕਰੀ ਕਰਵਾਈ ਹੈ। ਉਹ ਪਾਬੰਦੀਸ਼ੁਦਾ ਜਥੇਬੰਦੀਆਂ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦਾ ਮੁਖੀ ਹੈ।ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਪਾਕਿਸਤਾਨੀ ਸਮੱਗਲਰਾਂ ਦੀ ਮਦਦ ਨਾਲ ਡਰੋਨ ਰਾਹੀਂ ਖੇਪ ਭਾਰਤ ਪਹੁੰਚਾਉਣ ਦਾ ਦੋਸ਼ ਹੈ। ਭਾਰਤ ਵਿੱਚ ਵੀ ਹੈਪੀ ਨੇ ਆਪਣੇ ਸਾਥੀਆਂ ਅਤੇ ਪਾਕਿ ਸਮੱਗਲਰਾਂ ਦੀ ਮਦਦ ਲਈ ਸੀ। NIA ਵੱਲੋਂ ਵਿਸ਼ੇਸ਼ ਅਦਾਲਤ ਮੋਹਾਲੀ, ਪੰਜਾਬ ਵਿੱਚ ਦਾਇਰ ਕੀਤੀ ਚਾਰਜਸ਼ੀਟ ਵਿੱਚ, ਦੋਵਾਂ ਨੂੰ ਵਿਸਫੋਟਕ ਪਦਾਰਥ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ 1984 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰਜਸ਼ੀਟ ਕੀਤਾ ਗਿਆ ਸੀ। NIA ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਧਮਾਕਾ ਇੱਕ IED ਧਮਾਕਾ ਸੀ। ਦੱਸ ਦੇਈਏ ਕਿ 23 ਦਸੰਬਰ 2021 ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਅੰਦਰ ਧਮਾਕਾ ਹੋਇਆ ਸੀ। ਜਿਸ ‘ਚ 6 ਦੇ ਕਰੀਬ ਲੋਕ ਜ਼ਖਮੀ ਹੋਏ ਸਨ, ਜਦਕਿ ਬੰਬ ਲਗਾਉਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans