31 ਮਈ 2023-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਲਟੀਮੇਟਮ ਖ਼ਤਮ ਹੁੰਦੇ ਹੀ ਖਿਡਾਰੀ ਨੂੰ ਪੇਸ਼ ਕਰ ਕੇ ਚੰਨੀ ਦੇ ਭਤੀਜੇ ਵੱਲੋਂ ਰਿਸ਼ਵਤ ਮੰਗਣ ਦਾ ਖੁਲਾਸਾ ਕਰਨ ਤੋਂ ਬਾਅਦ ਚੰਨੀ ਨੇ ਵੀ ਕਾਂਗਰਸ ਭਵਨ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦਾ ਭਤੀਜਾ ਜਸ਼ਨ, ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਹੁਣ ਮੇਰੇ ਪਰਿਵਾਰ ਨੂੰ ਵੀ ਘਸੀਟਿਆ ਜਾ ਰਿਹਾ ਹੈ। ਉਨ੍ਹਾਂ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਉਲਟਾ ਭਗਵੰਤ ਮਾਨ ‘ਤੇ ਇਲਜ਼ਾਮ ਲਗਾਇਆ ਕਿ ਸ਼ਾਇਦ ਜਸਇੰਦਰ ਨੂੰ ਨੌਕਰੀ ਬਦਲੇ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰੱਖੀ ਹੋਵੇਗੀ। ਉਨ੍ਹਾਂ ਕਿਹਾ ਕਿ ਜਸ਼ਨ ਉਨ੍ਹਾਂ ਦੇ ਭਰਾ ਮਨੋਹਰ ਦਾ ਲੜਕਾ ਹੈ। ਉਹ ਡਾਕਟਰ ਹੈ ਤੇ MD ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਸ਼ਨ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉੱਥੇ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਕੇ ਕਿਹਾ ਹੈ ਕਿ ਜਸਵਿੰਦਰ ਸਿੰਘ ਦਾ ਸਪੋਰਟਸ ਕੋਟੇ ਤੋਂ ਨੌਕਰੀ ਲੈਣ ਦਾ ਮਾਮਲਾ ਹਾਈ ਕੋਰਟ ਵੀ ਗਿਆ ਸੀ ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਅਜਿਹੇ ਵਿਚ ਕੋਈ ਵੀ ਮੁੱਖ ਮੰਤਰੀ ਕਿਵੇਂ 2 ਕਰੋੜ ਰੁਪਏ ਲੈ ਕੇ ਨੌਕਰੀ ਦੇ ਸਕਦਾ ਹੈ। ਉਨ੍ਹਾਂ ਉਲਟਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਇਆ ਕਿ ਸ਼ਾਇਦ ਜਸਇੰਦਰ ਨੂੰ ਇਨ੍ਹਾਂ ਨੇ ਕਿਹਾ ਹੋਵੇ ਕਿ ਨੌਕਰੀ ਬਦਲੇ ਚਰਨਜੀਤ ਸਿੰਘ ਚੰਨੀ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਸ਼ਨ ਉਨ੍ਹਾਂ ਦੇ ਭਰਾ ਮਨੋਹਰ ਦਾ ਲੜਕਾ ਹੈ। ਉਹ ਡਾਕਟਰ ਹੈ ਅਤੇ ਐਮਡੀ ਦੀ ਤਿਆਰੀ ਕਰ ਰਿਹਾ ਹੈ।