06, ਜੂਨ – ਬਠਿੰਡਾ ਦੇ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਸ਼ਖ਼ਤ ਕਾਰਵਾਈ ਕਰਦੇ ਹੋਏ ਸਪੈਸ਼ਲ ਚੈਕਿੰਗ ਅਤੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਅਤੇ ਪਰਸ ਖੋਹਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਪਹਿਚਾਣ ਅੰਗਰੇਜ ਸਿੰਘ (24)ਵਾਸੀ ਬੰਗੀ ਨਿਹਾਲ ਸਿੰਘ ਵਾਲਾ, ਅੰਕੁਸ ਕੁਮਾਰ (25) ਵਾਸੀ ਰਾਮਾ ਮੰਡੀ ਵਜੋਂ ਹੋਈ ਹੈ। ਇਨ੍ਹਾਂ ਕੋਲੋ ਇੱਕ ਚੋਰੀ ਦਾ ਮੋਟਰਸਾਈਕਲ ਅਤੇ ਇੱਕ ਪਰਸ ਬਰਾਮਦ ਹੋਇਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਤਾਂ ਕਿ ਹੋਰ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤ ਬਾਰੇ ਜਾਣਕਾਰੀ ਮਿਲ ਸਕੇ।