Menu

ਵਿਧਾਇਕ ਜਮੀਲ ਉਰ ਰਹਿਮਾਨ ਨੂੰ ” ਸਪੀਕਰ ਸੰਧਵਾਂ ਨੇ ਪੇਪਰ ਲੇਡ ਕਮੇਟੀ ਐਂਡ ਲਾਈਬ੍ਰੇਰੀ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ

-ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
08, ਜੂਨ : ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਸਰਕਾਰ ਦੇ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਹਲਕਾ  ਮਲੇਰਕੋਟਲਾ ਤੋਂ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੂੰ “ਪੇਪਰ ਲੇਡ ਕਮੇਟੀ ਐਂਡ ਲਾਈਬ੍ਰੇਰੀ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ।  ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ  ਗੁਰਮੁਖ ਸਿੰਘ ਖ਼ਾਨਪੁਰ, ਸ਼ਮਸੂਦੀਨ ਚੌਧਰੀ, ਪਾਰਟੀ ਦੇ ਸੀਨੀਅਰ ਆਗੂ  ਸਾਬਕਾ ਜਿਲਾ ਪ੍ਰਧਾਨ ਜਾਫਰ ਅਲੀ, ਪ੍ਰਧਾਨ ਨਗਰ ਕੌਂਸਲ ਨਸਰੀਨ ਅਬਦੁੱਲਾ,  ਬਲਾਕ ਪ੍ਰਧਾਨ ਅਤੇ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ, ਅਬਦੁਲ ਹਲੀਮ ਮਿਲਕੋਵੈੱਲ, ਠੇਕੇਦਾਰ ਅਸ਼ਰਫ ਅਬਦੁੱਲਾ, ਸੀਨੀਅਰ ਆਪ ਆਗੂ ਯਾਸਰ ਅਰਫਾਤ, ਅਬਦੁਲ ਸ਼ਕੂਰ ਕਿਲਾ, ਕੌਂਸਲਰ ਇਕਬਾਲ ਫੌਜੀ, ਇਮਤਿਆਜ਼ ਅਲੀ ਯਾਸੀਨ ਕਿਲਾ, ਕੁਲਵੀਰ ਸਿੰਘ ਮਾਣਕ ਖੁਰਦ,  ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਬੇਹੱਦ ਇਮਾਨਦਾਰ  ਤੇ ਮਿਹਨਤੀ ਲੀਡਰ ਹਨ, ਜੋ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸ਼ੁਰੂਆਤੀ ਦਿਨਾਂ ਅੰਦਰ ਵੀ ਵਿਧਾਇਕ ਰਹਿਮਾਨ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ  ਮੋਢੇ ਨਾਲ ਮੋਢਾ ਲਾ ਕੇ ਖੜੇ ਰਹੇ। ਜਿਸ ਕਰਕੇ ਪਾਰਟੀ ਨੇ ਮੁੜ ਤੋਂ ਵੱਡਾ ਮਾਣ ਸਤਿਕਾਰ ਬਖ਼ਸ਼ਿਆ ਹੈ। ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ  ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਪਾਰਟੀ ਨੂੰ ਜ਼ਮੀਨ ਪੱਧਰ ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਦੇ  ਰਹਿਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans