Menu

ਨੰਗਲ ਫਲਾਈਉਵਰ ਸੰਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ- ਹਰਜੋਤ ਸਿੰਘ ਬੈਂਸ

09, ਜੂਨ : ਨੰਗਲ ਫਲਾਈਉਵਰ ਦੀ ਪ੍ਰਗਤੀ ਸੰਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ  ਨੰਗਲ ਫਲਾਈਉਵਰ ਦੇ ਕੰਮ ਸੰਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ। ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ।
ਮੀਟਿੰਗ ਦੌਰਾਨ ਬੈਂਸ ਨੇ  ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans