Menu

ਗਰਭ ਦੌਰਾਨ ਡਾਇਟ ਦਾ ਹੁੰਦਾ ਅਹਿਮ ਰੋਲ

09, ਜੂਨ – ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ.ਐਚ.ਸੀ ਡਬਵਾਲਾ ਕਲਾ ਦੇ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ  ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਮੈਡੀਕਲ ਅਫ਼ਸਰ ਡਾਕਟਰ ਸ਼ਾਇਨਾ ਕਟਾਰੀਆ , ਬਲਾਕ ਐਜ਼ੂਕੇਟਰ ਦਿਵੇਸ਼ ਕੁਮਾਰ ਅਤੇ ਐਲ ਟੀ ਪ੍ਰਭਦੀਪ ਵਲੋਂ ਗਰਭਵਤੀ ਔਰਤਾਂ ਅਤੇ ਆਸ਼ਾ ਵਰਕਰ ਨੂੰ ਖੁਰਾਕ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਖੁਰਾਕ ਦਾ ਖਾਸ ਮਹਤਵ ਹੁੰਦਾ ਹੈ ਜਿਸ ਨਾਲ ਬੱਚੇ ਦਾ ਵਿਕਾਸ ਜੁੜਿਆ ਹੁੰਦਾ ਹੈ। ਇਸ ਮੌਕੇ ਦਿਵਸ਼ ਕੁਮਾਰ  ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans