Menu

ਸਹਾਇਕ ਸਬ ਇੰਸਪੈਕਟਰ ਨੂੰ 35,000 ਰੁਪਏ ਰਿਸ਼ਵਤ ਲੈਂਦੇ ਹੋਏ ਕੀਤਾ ਗ੍ਰਿਫ਼ਤਾਰ

09, ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।  ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸੰਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans