9 ਜੂਨ 2023-ਮਨੀਲਾ ‘ਚ ਇਕ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਦੀਨਾ ਸਾਹਿਬ ਦੇ ਨੌਜੁਆਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦੀ ਖ਼ਬਰ ਮਿਲਣ ‘ਤੇ ਪਰਿਵਾਰ ਡੂੰਘੇ ਸਦਮੇ ਵਿਚ ਹੈ। ਇਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਲਈ ਦਸ ਲੱਖ ਰੁਪਏ ਖਰਚ ਕੇ ਮਨੀਲਾ ਗਿਆ ਸੀ, ਪਰ ਅਚਾਨਕ ਬੀਤੇ ਦਿਨੀਂ ਉਸ ਦੀ ਮੌਤ ਦੀ ਆਈ ਮਾੜੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿਤਾ ਹੈ।