Menu

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖ਼ਰੀਦ ਲਈ ਪ੍ਰਬੰਧ ਸ਼ੁਰੂ

ਡਾਇਰੈਕਟਰ, ਖੁਰਾਕ, ਸਿਵਲ ਸਪਲਾਈ  ਨੇ ਕੋਲਕਾਤਾ ਦੌਰੇ ’ਤੇ ਵੱਖ-ਵੱਖ ਭਾਈਵਾਲਾਂ ਨਾਲ ਚੁੱਕੇ ਅਹਿਮ ਮੁੱਦੇ
09, ਜੂਨ : ਆਗਾਮੀ  ਖ਼ਰੀਫ ਮੰਡੀਕਰਨ ਸੀਜ਼ਨ 2023-24 ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਲੋੜੀਂਦੀਆਂ ਨਵੀਆਂ ਪਟਸਨ ਗੰਢਾਂ (ਜੂਟ ਬੇਲਜ਼) ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਡਾਇਰੈਕਟਰ ਡਾ. ਘਨਸ਼ਿਆਮ ਥੋਰੀ ਨੇ ਜੂਟ ਕਮਿਸ਼ਨਰ ਆਫ ਇੰਡੀਆ (ਜੇ.ਸੀ.ਆਈ.) , ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ (ਕੋਨਕੋਰ) ਅਤੇ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ ਨਾਲ ਬਕਾਇਆ ਪਏ ਮਸਲਿਆਂ ਦੇ ਹੱਲ ਲੱਭਣ ਲਈ ਕੋਲਕਾਤਾ ਦਾ ਦੌਰਾ ਕੀਤਾ। ਕੇਂਦਰੀ ਪੂਲ ਵਿੱਚ ਹਰ ਸਾਲ ਖਰੀਦੀ ਜਾਂਦੀ ਕਣਕ ਅਤੇ ਝੋਨੇ/ਚੌਲਾਂ ਦੀ ਪੈਕਿੰਗ ਲਈ ਪੰਜਾਬ ਦੀਆਂ ਰਾਜ ਏਜੰਸੀਆਂ ਨੂੰ ਪਟਸਨ ਗੰਢਾਂ (ਜੂਟ ਬੇਲਜ਼) ਦੀ ਸਪਲਾਈ ਲਈ ਇਹ ਧਿਰਾਂ ਮੁੱਖ ਭਾਈਵਾਲ ਹਨ।
ਇਸ ਦੌਰੇ ਦਾ ਉਦੇਸ਼ ਪਿਛਲੇ ਸੀਜ਼ਨ ਦੇ ਪਟਸਨ ਗੰਢਾਂ ਦੇ ਆਰਡਰਾਂ ਨੂੰ ਬੰਦ ਕਰਨ, ਆਗਾਮੀ ਝੋਨਾ ਸੀਜ਼ਨ ਲਈ ਲੋੜੀਂਦੀਆਂ ਗੰਢਾਂ ਦੀ ਸਮੇਂ ਸਿਰ ਸਪਲਾਈ, ਜੇ.ਸੀ.ਆਈ. ਅਤੇ ਕੋਨਕੋਰ ਨਾਲ ਬਕਾਇਆ ਮਸਲਿਆਂ ਦਾ ਨਿਪਟਾਰਾ ਅਤੇ ਪਟਸਨ (ਜੂਟ ) ਉਦਯੋਗ ਨਾਲ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਕਰਨਾ ਸੀ।
ਡਾਇਰੈਕਟਰ ਨੇ ਸੂਬਾਈ ਖ਼ਰੀਦ ਏਜੰਸੀਆਂ ਵੱਲੋਂ ਦਿੱਤੇ ਜਾ ਰਹੇ ਆਰਡਰਾਂ ਮੁਤਾਬਕ  ਪਟਸਨ ਗੰਢਾਂ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।ਮੀਟਿੰਗ ਵਿੱਚ ਜੇ.ਸੀ.ਆਈ. ਅਤੇ ਕੋਨਕੋਰ ਨਾਲ ਗੰਢਾਂ ਸੰਬੰਧੀ ਦਾਅਵਿਆਂ ਦੇ ਵਿਸ਼ੇ ’ਤੇ ਵੀ ਚਰਚਾ ਕੀਤੀ ਗਈ। ਡਾਇਰੈਕਟਰ ਨੇ ਬਕਾਇਆ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਨਿਰਪੱਖ ਅਤੇ ਪਾਰਦਰਸ਼ੀ ਹੱਲ ਪ੍ਰਕਿਰਿਆ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਇਹ ਯਕੀਨੀ ਬਣਾਇਆ ਕਿ ਸਬੰਧਤ ਧਿਰਾਂ ਨੂੰ ਸਮਾਂਬੱਧ ਢੰਗ ਨਾਲ ਸਹੀ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਮਹੱਤਵਪੂਰਨ ਪਹੁੰਚ ਦਾ ਉਦੇਸ਼ ਜੂਟ ਸੈਕਟਰ ਵਿੱਚ ਸ਼ਾਮਲ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਉਨ੍ਹਾਂ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜੂਟ ਉਦਯੋਗ ਵਿੱਚ ਪ੍ਰਮੁੱਖ ਭਾਈਵਾਲਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆਪਸੀ ਸਹਿਯੋਗ ਨਾਲ ਲੰਬਿਤ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦ੍ਰਿੜਾਇਆ।  ਜ਼ਿਕਰਯੋਗ ਹੈ ਕਿ ਪੰਜਾਬ ਪਟਸਨ (ਜੂਟ) ਗੰਢਾਂ ਦਾ ਸਭ ਤੋਂ ਵੱਡਾ ਖਰੀਦਦਾਰ ਹੈ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ  ਹਰ ਸਲ 3200 ਕਰੋੜ ਰੁਪਏ ਦੀਆਂ 9.5 ਲੱਖ ਗੰਢਾਂ ਦਾ ਆਰਡਰ ਦਿੱਤਾ ਜਾਂਦਾ ਹੈ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans