Menu

ਸੁਖਬੀਰ ਸਿੰਘ ਬਾਦਲ ਨੇ ਜਗਰਾਓਂ ਵਿਚ ਐਨ.ਆਰ.ਆਈ ਦੇ ਘਰ ’ਤੇ ਗੈਰ ਕਾਨੂੰਨੀ ਕਬਜ਼ਾ ਕਰਨ ਲਈ ਜਗਰਾਓਂ ਦੇ ਆਪ ਵਿਧਾਇਕ ਸਰਵਜੀਤ ਕੌਰ ਮਾਣੂਕੇ ਖ਼ਿਲਾਫ਼ ਕਾਰਵਾਈ ਮੰਗੀ

ਚੰਡੀਗੜ੍ਹ, 9 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੈਨੇਡਾ ਦੇ ਐਨ.ਆਰ.ਆਈ ਵੱਲੋਂ ਉਨ੍ਹਾਂ ਦੇ ਘਰ ’ਤੇ ਗੈਰ ਕਾਨੂੰਨੀ ਤੌਰ ’ਤੇ ਕਬਜ਼ਾ ਕਰਨ ਦੀ ਕੀਤੀ ਸ਼ਿਕਾਇਤ ’ਤੇ ਜਗਰਾਓਂ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਜੀਤ ਕੌਰ ਮਾਣੂਕੇ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਅਤੇ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰ ਕੇ ਗੈਰ ਕਾਨੂੰਨੀ ਕਾਬਜ਼ਕਾਰਾਂ ਤੋਂ ਘਰ ਖਾਲੀ ਕਰਵਾਉਣ ਦੇ, ਪੰਜਾਬ ਪੁਲਿਸ ਮਾਮਲੇ ਨੂੰ ਦੱਬ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਐਨ.ਆਰ.ਆਈ ਭਾਈਚਾਰੇ ਲਈ ਗਲਤ ਸੰਦੇਸ਼ ਗਿਆ ਹੈ ਕਿ ਉਹਨਾਂ ਦੀਆਂ ਪੰਜਾਬ ਵਿਚ ਜ਼ਮੀਨਾਂ ਤੇ ਜਾਇਦਾਦ ਸੁਰੱਖਿਅਤ ਨਹੀਂ ਹੈ ਖਾਸ ਤੌਰ ’ਤੇ ਸੱਤਾਧਾਰੀ ਪਾਰਟੀ ਦੇ ਲੋਕ ਅਜਿਹਾ ਕਰ ਰਹੇ ਹਨ।
ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ  ਕੇਸ ਵਿਚ ਕਾਰਵਾਈ ਲਈ ਦੇਰੀ ਦਾ ਕਾਰਣ ਦੱਸਣ ਲਈ ਆਖਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਨ.ਆਰ.ਆਈ ਅਮਰਜੀਤ ਕੌਰ ਨੇ ਡੀ.ਜੀ.ਪੀ ਦੇ ਨਾਲ-ਨਾਲ ਐਨ.ਆਰ.ਆਈ ਮੰਤਰੀ ਦਾ ਵੀ ਕੁੰਡਾ ਖੜਕਾਇਆ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੂੰ ਐਨ.ਆਰ.ਆਈਜ਼ ਦੀ ਭਲਾਈ ਬਾਰੇ ਕੋਈ ਪਰਵਾਹ ਨਹੀਂ ਹੈ।

ਮਾਮਲੇ ਦੇ ਵੇਰਵੇ ਸਾਂਝੇ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਜਗਰਾਓਂ ਦੇ ਆਪ ਵਿਧਾਇਦ ਦੇ ਗੁੰਡੇ ਨਾ ਸਿਰਫ ਜਗਰਾਓਂ ਵਿਚ ਐਨ.ਆਰ.ਆਈ ਅਮਰਜੀਤ ਕੌਰ ਦੀ ਰਿਹਾਇਸ਼ ਗੈਰ ਕਾਨੂੰਨੀ ਤੌਰ ’ਤੇ ਦੱਬ ਕੇ ਬੈਠੇ ਹਨ ਬਲਕਿ ਉਹ ਘਰ ਦਾ ਨਵੀਨੀਕਰਨ ਵੀ ਕਰ ਰਹੇ ਹਨ ਅਤੇ ਐਨ ਆਰ ਆਈ ਦਾ ਸਮਾਨ ਆਪਣੀ ਮਰਜ਼ੀ ਮੁਤਾਬਕ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਈ ਮੇਲ ’ਤੇ ਭੇਜੀਆਂ ਸ਼ਿਕਾਇਤਾਂ ਪੰਜਾਬ ਪੁਲਿਸ ਦੇ ਬੋਲੇ ਕੰਨਾ ’ਤੇ ਪਈਆ ਹਨ ਤੇ ਉਹ ਗੁੰਡਿਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਜਿਸ ਕਾਰਨ ਐਨ ਆਰ ਆਈ ਨੂੰ ਮਜਬੂਰ ਹੋ ਕੇ ਜਗਰਾਓਂ ਆਉਣਾ ਪਿਆ ਹਾਲਾਂਕਿ ਉਨ੍ਹਾਂ ਦੀ ਸਿਹਤ ਖਰਾਬ ਸੀ ਤੇ ਫਿਰ ਉਨ੍ਹਾਂ ਲੁਧਿਆਣਾ ਦਿਹਾਤੀ ਪੁਲਿਸ ਨੂੰ ਸ਼ਿਕਾਇਤ ਦਿੱਤੀ। ਡੀ.ਜੀ.ਪੀ ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਆਖਦਿਆਂ  ਬਾਦਲ ਨੇ ਕਿਹਾ ਕਿ ਇਕ ਉਦਾਹਰਣ ਪੇਸ਼ ਕੀਤੀ ਜਾਣੀ ਚਾਹੀਦੀ ਹੈ ਕਿ ਪੰਜਾਬ ਵਿਚ ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਅਤੇ ਉਸਦੇ ਗੁੰਡਿਆਂ ਖ਼ਿਲਾਫ਼  ਐਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ ਜਿਹਨਾਂ ਨੇ ਘਰ ’ਤੇ ਕਬਜ਼ਾ ਕੀਤਾ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਘਰ ਵਿਚੋਂ ਬਾਹਰ ਕੱਢ ਕੇ ਘਰ ਇਸਦੇ ਅਸਲ ਮਾਲਕ ਹਵਾਲੇ ਕੀਤਾ ਜਾਣਾ ਚਾਹੀਦਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40461 posts
  • 0 comments
  • 0 fans