Menu

ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਸਿਖਲਾਈ ਲਈ ਜਾਣਗੇ ਮਲੇਸ਼ੀਆ

09, ਜੂਨ – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਬੀ.ਟੈਕ. ਡੇਅਰੀ ਤਕਨਾਲੋਜੀ ਦੇ 15 ਵਿਦਿਆਰਥੀ 10 ਜੂਨ 2023 ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਜਾ ਰਹੇ ਹਨ। ਉਹ ਮਲੇਸ਼ੀਆ ਦੀ ਯੂਨੀਵਰਸਿਟੀ ਪੁਤਰਾ ਮਲੇਸ਼ੀਆ ਵਿਖੇ ‘ਪਸ਼ੂ ਆਧਾਰਿਤ ਭੋਜਨ ਸੰਬੰਧੀ ਕਵਾਲਿਟੀ ਅਤੇ ਸੁਰੱਖਿਆ ਜਾਂਚ ਸੰਬੰਧੀ ਨਵੀਨ ਉਪਰਾਲੇ’ ਵਿਸ਼ੇ ’ਤੇ ਸਿਖਲਾਈ ਹਾਸਿਲ ਕਰਨਗੇ। ਡਾ. ਰਾਮ ਸਰਨ ਸੇਠੀ, ਡੀਨ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਨੇ ਕਿਹਾ ਕਿ ਚਾਰ ਹਫ਼ਤੇ ਦਾ ਇਹ ਸਿਖਲਾਈ ਪ੍ਰੋਗਰਾਮ ਵਿਸ਼ਵ ਬੈਂਕ ਵੱਲੋਂ ਵਿਤੀ ਸਹਾਇਤਾ ਪ੍ਰਾਪਤ ‘ਸੰਸਥਾ ਵਿਕਾਸ ਯੋਜਨਾ’ ਪ੍ਰਾਜੈਕਟ ਅਧੀਨ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਡਾ. ਸੇਠੀ ਨੇ ਕਿਹਾ ਕਿ ਵਿਦਿਆਰਥੀ ਡਾ. ਅਵੀਸ ਕੁਰਨੀ ਸਜ਼ੀਲੀ, ਨਿਰਦੇਸ਼ਕ, ਹਲਾਲ ਪ੍ਰੋਡਕਟਸ ਖੋਜ ਸੰਸਥਾ ਦੀ ਨਿਗਰਾਨੀ ਅਧੀਨ ਇਹ ਸਿਖਲਾਈ ਹਾਸਿਲ ਕਰਨਗੇ।

ਡਾ. ਵਰਿੰਦਪਾਲ ਸਿੰਘ, ਇੰਚਾਰਜ, ਸੰਸਥਾ ਵਿਕਾਸ ਯੋਜਨਾ ਨੇ ਵਿਦਿਆਰਥੀਆਂ ਨੂੰ ਮੁਬਾਕਰਬਾਦ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਇਸ ਮੌਕੇ ਦਾ ਭਰਪੂਰ ਫਾਇਦਾ ਲੈਣ ਅਤੇ ਕਿਤਾਬੀ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ। ਉਨ੍ਹਾਂ ਇਸ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ ਜਿਸ ਰਾਹੀਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਮਿਲ ਰਹੇ ਹਨ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਵਿਸ਼ਵ ਪ੍ਰਸਿੱਧ ਮਾਹਿਰਾਂ ਨਾਲ ਮਿਲ ਕੇ ਨਵਾਂ ਸਿੱਖਣ ਅਤੇ ਵਿਚਾਰ ਵਟਾਂਦਰਾ ਕਰਕੇ ਆਪਣੀਆਂ ਜਗਿਆਸਾਵਾਂ ਦੇ ਵੀ ਜਵਾਬ ਹਾਸਿਲ ਕਰਨ।

 

 

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans