Menu

ਮੁੱਖ ਮੰਤਰੀ ਦੀ ਆਮਦ ਮੌਕੇ ਮਾਨਸਾ ਚ ਠੇਕਾ ਮੁਲਾਜ਼ਮਾਂ ਦਾ ਰੋਸ਼ ਪ੍ਰਦਰਸ਼ਨ , ਪੁਲਿਸ ਵੱਲੋਂ ਠੇਕਾ ਮੁਲਾਜਮਾ ਦੀ ਖਿੱਚ ਧੂਹ

ਬਠਿੰਡਾ/ਮਾਨਸਾ 10 ਜੂਨ (ਵੀਰਪਾਲ ਕੌਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਸ਼ਹਿਰ ਵਿੱਚ ਮੁੱਖ ਮੰਤਰੀ ਦੀ ਆਮਦ ਮੌਕੇ ਕੀਤਾ ਰੋਸ਼ ਪ੍ਰਦਰਸ਼ਨ,ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋ ਮਾਨਸਾ ਵਿਖੇ ਕੈਬਨਿਟ ਮੀਟਿੰਗ ਕਰਨ ਮੌਕੇ ਡੀ.ਸੀ.ਕੰਪਲੈਕਸ ਵਿੱਚ ਪਹੁੰਚਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹਿਆ, ਪਰ ਹਮੇਸ਼ਾ ਦੀ ਤਰਾਂ ਹੀ ਪੁਲਿਸ ਪ੍ਰਸ਼ਾਸਨ ਨੇ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ ਕਰਕੇ ਡੀ.ਸੀ.ਕੰਪਲੈਕਸ ਸਥਿਤ ਸਿਟੀ-2 ਪੁਲਿਸ ਥਾਣੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਰੋਸ਼ ਵਜੋਂ ਪੰਜਾਬ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ। ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਸਤਨਾਮ ਸਿੰਘ ਖਿਆਲਾ,ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ ਮਾਨਸਾ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਅਤੇ ਸਿਹਤ ਵਿਭਾਗ ਆਦਿ ਵਿਭਾਗਾਂ ਵਿੱਚ ਆਊਟਸੋਰਸ਼ਡ,ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਕੇ ਪਿਛਲੀਆਂ ਸਰਕਾਰਾਂ ਦੀ ਤਰਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ ।

ਪੰਜਾਬ ਸਰਕਾਰ ਵੱਲੋਂ ਆਪਣੇ ਸਵਾ ਸਾਲ ਦੇ ਕਾਰਜਕਾਲ ਵਿੱਚ ਖਾਸ ਕਰਕੇ ਆਊਟਸੋਰਸਡ, ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਅਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਨਹੀਂ ਹੈ,ਜਿਸ ਦੇ ਰੋਸ਼ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਹਿਰ ਵਿੱਚ ਆਮਦ ਮੌਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ।ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans