Menu

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਾਨਸਾ ਵਿਖੇ ਸੀ ਐਮ ਮਾਨ ਵੱਲੋਂ ਕੀਤੇ ਗਏ ਵੱਡੇ ਐਲਾਨ

10 ਜੂਨ 2023-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਵੱਡੇ ਫੈਸਲੇ ਲਏ ਗਏ, ਜਿਸ ਵਿੱਚ 14239 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਫੈਸਲੇ ਨੂੰ ਹਰੀ ਝੰਡੀ ਦਿੱਤੀ ਗਈ। ਦਸ ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ 6337 ਅਜਿਹੇ ਅਧਿਆਪਕ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਜਿਸ ਵਿੱਚ ਇਹ ਸਾਰੇ ਫੈਸਲੇ ਪਾਸ ਕੀਤੇ ਜਾਣਗੇ। ਇਸ ਤੋਂ ਇਲਾਵਾ 1832 ਨਰਸਾਂ ਦੀ ਭਰਤੀ ਕੀਤੀ ਜਾਵੇਗੀ। 400 ਐਮਬੀਬੀਐਸ ਡਾਕਟਰਾਂ ਦੀ ਵੀ ਭਰਤੀ ਕੀਤੀ ਜਾਵੇਗੀ।

ਆਵਾਰਾਂ ਪਸ਼ੂ ਅਕਸਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਲਈ ਮਾਨ ਸਰਕਾਰ ਹੁਣ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਵੀ ਪਾਲਿਸੀ ਲੈ ਕੇ ਆ ਰਹੀ ਹੈ। ਦੂਜੇ ਪਾਸੇ ਆਵਾਰਾ ਪਸ਼ੂਆਂ ਕਰਕੇ ਐਕਸੀਡੈਂਟ ਵਿੱਚ ਮਾਰੇ ਜਾਣ ਵਾਲੇ ਲੋਕਾਂ ਨੂੰ ਸਰਕਾਰ 5 ਲੱਖ ਰੁਪਏ ਮੁਆਵਜ਼ਾ ਦੇਵੇਗੀ। ਪਹਿਲਾਂ ਇਹ ਮੁਆਵਜ਼ਾ ਇੱਕ ਲੱਖ ਰੁਪਏ ਸੀ। ਸੀ.ਐੱਮ. ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਹ ਐਕਸੀਡੈਂਟ ਹੋਣ ਹੀ ਨਾ।ਜਲ ਅਤੇ ਸੈਨੀਟੇਸ਼ਨ ਵਿਭਾਗ ਦੀ 2021 ਦੀ ਸਾਲਾਨਾ ਰਿਪੋਰਟ ਨੂੰ ਮੰਤਰੀ ਮੰਡਲ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਕੈਬਨਿਟ ‘ਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਐਕਟ ਵਿੱਚ ਇੱਕ ਨਵੀਂ ਵਿਵਸਥਾ ਕੀਤੀ ਗਈ ਹੈ। ਹੁਣ ਦੋਸ਼ੀ ਪਾਏ ਜਾਣ ਵਾਲੀਆਂ ਕੰਪਨੀਆਂ ਦੇ ਪ੍ਰਬੰਧਕਾਂ ਨੂੰ 10 ਸਾਲ ਦੀ ਸਜ਼ਾ ਹੋਵੇਗੀ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans