Menu

ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਨੂੰ 1484 ਮਸ਼ੀਨਾਂ ਕਰਵਾਈਆਂ ਗਈਆਂ ਮੁਹੱਈਆ : ਡਿਪਟੀ ਕਮਿਸ਼ਨਰ

-ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਪੁਲੀਤ ਹੋਣ ਤੋਂ ਬਚਾਉਣ ਕਿਸਾਨ

ਬਠਿੰਡਾ, 10 ਜੂਨ : ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦੇ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਉਪਦਾਨ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਸਕੀਮ ਅਧੀਨ ਬਠਿੰਡਾ ਜ਼ਿਲ੍ਹੇ ਵਿੱਚ ਸਾਲ 2022-23 ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ 1484 ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ।   ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਅੱਗ ਲਾਉਣ ਦੀ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਆਰ.ਐਮ. ਸਕੀਮ ਤਹਿਤ ਸਾਲ 2022-23 ਦੌਰਾਨ ਵੱਖ-ਵੱਖ ਮਸ਼ੀਨਾਂ ’ਤੇ ਵਿਅਕਤੀਗਤ ਕਿਸਾਨਾਂ ਲਈ 50 ਫੀਸਦੀ ਅਤੇ ਕੋਪਰੇਟਿਵ ਸੁਸਾਇਟੀਆਂ ਅਤੇ ਪੰਚਾਇਤਾਂ ਲਈ 80 ਫੀਸਦੀ ਦੀ ਦਰ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ।

          ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਵਿੱਚ ਵੱਧ ਤੋਂ ਵੱਧ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਅੱਗ ਲਗਾਉਣ ਕਾਰਨ ਜਿੱਥੇ ਮਿੱਤਰ ਕੀੜੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੋ ਜਾਂਦੀ ਹੈ, ਉਥੇ ਹੀ ਵਾਤਾਵਰਨ ਵਿੱਚ ਧੂੰਏ ਕਾਰਨ ਜ਼ਹਿਰੀਲੀਆਂ ਗੈਸਾਂ ਦੇ ਫੈਲਾਅ ਕਾਰਨ ਮਨੁੱਖੀ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ।   ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਹੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਚੋਪਰ, ਜ਼ੀਰੋ ਟਿੱਲ ਡਰਿਲ, ਉਲਟਾਵੇਂ ਹਲ, ਰੋਟਰੀ ਸ਼ਲੇਸ਼ਰ, ਐਸ.ਐਮ.ਐਸ. ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਕੱਡਣ ਵਾਲੀਆਂ ਬੇਲਰ ਅਤੇ ਰੇਕ ਵਰਗੀਆਂ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ। ਇਸ ਸਕੀਮ ਤਹਿਤ 33 ਬੇਲਰ, 22 ਸਟਰਾਮ ਰੇਕ, 58 ਕਟਰ-ਕਮ-ਸਪਰੀਡਰ/ਰੋਟਰੀ ਸਲੇਸ਼ਰ, 2 ਹੈਪੀ ਸੀਡਰ, 1 ਐਚ ਆਰ ਐਮ ਬੀ ਪਲਾਗ, 28 ਪੀਐਸਸੀ/ਮਲਚਰ, 886 ਸੁਪਰ ਸੀਡਰ, 1 ਸਮਾਰਟ ਸੀਡਰ, 8 ਸੁਪਰ ਐਸਐਮਐਸ ਅਤੇ 445 ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35893 posts
  • 0 comments
  • 0 fans