Menu

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ ‘ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ, 10 ਜੂਨ:-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਪਾਸਿੰਗ ਆਊਟ ਪਰੇਡ ਦੇਹਰਾਦੂਨ ਵਿਖੇ ਹੋਈ ਜਿਸ ਦਾ ਨਿਰੀਖਣ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਆਰਮੀ ਸਟਾਫ ਦੇ ਚੀਫ਼ ਜਨਰਲ ਮਨੋਜ ਪਾਂਡੇ ਦੁਆਰਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ  ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਸ਼ੁਭਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ, ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।
ਮੇਜਰ ਜਨਰਲ ਅਜੇ ਐਚ. ਚੌਹਾਨ (ਸੇਵਾਮੁਕਤ); ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਪਾਸਿੰਗ ਪਰੇਡ ਮੌਕੇ ਮੌਜੂਦ ਸਨ, ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans