Menu

ਸੀਨੀਅਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਹੈੱਲਪਲਾਈਨ ਨੰਬਰ “14567 “ ਦੇ ਸੰਪਰਕ ਕਰਨ  ਸੀਨੀਅਰ ਸਿਟੀਜ਼ਨ

13, ਜੂਨ : ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ  ਰਾਜ ਦੇ ਸੀਨੀਅਰ ਨਾਗਰਿਕਾਂ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਐਲਡਰ  ਲਾਈਨ-14567 ਹੈੱਲਪਲਾਈਨ ਨੰਬਰ ਸਥਾਪਿਤ ਕੀਤਾ ਗਿਆ ਹੈ ,ਜੋ ਕਿ ਸਵੇਰੇ 8-00 ਵਜੇ ਤੋਂ ਰਾਤ ਦੇ 8-00 ਵਜੇ ਤੱਕ ਸੀਨੀਅਰ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਗੱਲ ਬਾਤ ਕਰਕੇ ਹੱਲ ਕਰਨ ਦਾ ਉਪਰਾਲੇ ਕਰਨਗੇ  । ਉਨ੍ਹਾਂ ਕਿਹਾ ਕਿ ਜ਼ਿਲ੍ਹੇ  ਭਰ ਦੇ ਸੀਨੀਅਰ ਨਾਗਰਿਕ ਕਿਸੇ ਵੀ ਸ਼ਿਕਾਇਤ ਲਈ 14567 ‘ਤੇ ਸੰਪਰਕ ਕਰ ਸਕਦੇ ਹਨ।

   ਡਿਪਟੀ ਕਮਿਸ਼ਨਰ ਨੇ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਦੇਖਭਾਲ ਲਈ ਸਹੀ ਨੀਤੀਗਤ ਢਾਂਚਾ ਤਿਆਰ ਕਰਨ ਲਈ ਲੋੜੀਂਦੀਆਂ ਪਹਿਲਕਦਮੀਆਂ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਇਹ ਹੈਲਪ ਲਾਇਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਪੰਜਾਬ  ਅਤੇ ਹੈਲਪਏਜ਼ ਇੰਡੀਆਂ ਵਲੋਂ ਇਹ ਸਾਂਝੇ ਤੌਰ ਤੇ ਉਪਰਾਲਾ ਕੀਤਾ ਗਿਆ ਹੈ ਜਿਸ ਦਾ ਮਕਸਦ

ਘਰਾਂ ,ਬਿਰਧ ਆਸ਼ਰਮਾਂ ਜਾ ਕਿਤੇ ਹੋਰ ਰਹਿ ਰਹੇ ਬਜੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਣਾ ਹੈ । ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਬਜ਼ੁਰਗਾਂ ਦੀ ਦੇਖਭਾਲ,ਬਿਰਧ ਘਰ ਗਤੀਵਿਧੀਆਂ ਅਤੇ ਕਿਸੇ ਵੀ ਕਾਨੂੰਨੀ ਸਹਾਇਤਾ,ਪੈਨਸ਼ਨ ਸਬੰਧੀ ਮਾਮਲਿਆਂ ਦੇ ਸੁਝਾਅ ਬਾਰੇ ਜਾਣਕਾਰੀ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਇਹ ਐਲਡਰ ਲਾਈਨ-14567 ਹੈੱਲਪਲਾਈਨ ਦੁਰਵਿਵਹਾਰ ਤੋਂ ਪੀੜਤ ਬਜ਼ੁਰਗਾਂ ਦੇ ਲਈ ਅਤੇ ਬੇਘਰੇ ਬਜ਼ੁਰਗਾਂ  ਨੂੰ ਬਿਰਧ ਘਰਾਂ ਤੱਕ ਪਹੁੰਚਾਉਣ ਵਿਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਐਲਡਰ ਲਾਈਨ ਤੇ ਕਾਰਜਕਰਤ ਕੋਲਸਰ ਬਜ਼ੁਰਗਾਂ ਵਿੱਚ ਭਾਵਨਾਤਾਮਕ ਸਾਂਝ ਪੈਦਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ । ਇਸ ਲਈ ਜ਼ਿਲ੍ਹੇ ਦੇ ਬਜ਼ੁਰਗ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਐਲਡਰ ਲਾਈਨ ਤੇ ਸੰਪਰਕ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਇਸ ਵਿਭਾਗ ਤੇ ਐਫ.ਆਰ.ਓ ਨੂੰ ਇਸ 9056641303 ਨੰਬਰ ‘ਤੇ ਕਾਲ ਕੀਤਾ ਜਾ ਸਕਦਾ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40516 posts
  • 0 comments
  • 0 fans