Menu

ਮੰਦਭਾਗੀ ਖਬਰ-ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

13 ਜੂਨ 2023-ਚੰਗੇ ਭਵਿੱਖ ਲਈ ਵਿਦੇਸ਼ਾਂ ਚ ਗਏ ਨੌਜਵਾਨਾਂ  ਨੂੰ ਲੈ ਕੇ  ਹਰ ਦਿਨ ਦਿਲ ਨੂੰ ਝੰਜੋੜਨ ਵਾਲੀ ਖਬਰ ਸਾਹਮਣੇ ਆਉਂਦੀ ਹੈ। ਅਜਿਹੀ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਕੈਨੇਡਾ ਦੇ ਐਡਮਿੰਟਨ ਵਿਖੇ ਰਹਿੰਦੇ ਪੰਜਾਬੀ ਨੌਜਵਾਨ ਜਸਕੀਰਤ ਸਿੰਘ (25) ਦੀ ਅਚਾਨਕ ਮੌਤ ਹੋ ਗਈ। ਜਸਕੀਰਤ ਸਿੰਘ ਦੇ ਮਾਤਾ ਹਰਜੀਤ ਕੌਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਉਸ ਦੇ ਪਿਤਾ ਜਰਨੈਲ ਸਿੰਘ ਪੰਜ ਸਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਰਹੇ ਹਨ।  ਪਿਤਾ ਜਰਨੈਲ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਸੀ। ਐਤਵਾਰ ਸਵੇਰੇ 7 ਵਜੇ ਉਹ ਕੰਮ ’ਤੇ ਜਾਣ ਲਈ ਤਿਆਰ ਹੋਇਆ ਸੀ।ਇਸ ਦੌਰਾਨ ਉਹ ਅਪਣੇ ਦੋਸਤ ਨਾਲ ਮੋਬਾਈਲ ’ਤੇ ਗੱਲ ਕਰ ਰਿਹਾ ਸੀ, ਅਚਾਨਕ ਉਸ ਦੀ ਆਵਾਜ਼ ਬੰਦ ਹੋ ਗਈ। ਜਦੋਂ ਦੋਸਤ ਨੇ ਆ ਕੇ ਦੇਖਿਆ ਤਾਂ ਜਸਕੀਰਤ ਕਮਰੇ ਚ ਡਿਗਿਆ ਪਿਆ ਸੀ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਸਕੀਰਤ ਨੂੰ ਮ੍ਰਿਤਕ ਐਲਾਨ ਦਿਤਾ।ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਜਸਕੀਰਤ ਸਿੰਘ 2017 ਵਿਚ ਕੈਨੇਡਾ ਪੜ੍ਹਨ ਗਿਆ ਸੀ। ਉਹ ਜੁਲਾਈ 2021 ਤੋਂ ਜੁਲਾਈ 2022 ਤਕ ਇਕ ਸਾਲ ਪੰਜਾਬ ਰਹਿ ਕੇ ਗਿਆ ਸੀ।  ਐਡਮਿੰਟਰ ਵਿਚ ਉਸ ਨਾਲ ਉਸ ਦਾ ਭਰਾ ਅਰਸ਼ਦੀਪ ਸਿੰਘ ਵੀ ਰਹਿੰਦਾ ਸੀ।ਦਸਿਆ ਜਾ ਰਿਹਾ ਹੈ ਕਿ ਜਸਕੀਰਤ ਸਿੰਘ ਦੇ ਮਾਤਾ-ਪਿਤਾ ਉਸ ਦੇ ਵਿਆਹ ਦੀ ਤਿਆਰੀ ਕਰ ਰਹੇ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40513 posts
  • 0 comments
  • 0 fans