Menu

ਨਸ਼ੇ ਦੇ ਆਦੀ ਨੌਜੁਆਨ ਫਾਹਾ ਲਾ ਕੇ ਕੀਤੀ ਖੁਦਕਸ਼ੀ

14 ਜੂਨ 2023-ਬਟਾਲਾ ਦੇ ਸੰਤ ਨਗਰ ‘ਚ ਨਸ਼ੇ ਦੇ ਆਦੀ ਨੌਜੁਆਨ ਦੀ ਘਰ ਦੇ ਨੇੜੇ ਖੇਤਾਂ ‘ਚ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਪੁਲਿਸ ਥਾਣਾ ਸਿਵਲ ਲਾਈਨ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਦਸਿਆ ਕਿ ਉਹ ਵੀ ਨਸ਼ੇ ਦਾ ਆਦੀ ਸੀ। ਬੀਤੀ ਰਾਤ ਕਰੀਬ 10 ਵਜੇ ਉਹ ਘਰੋਂ ਲੜਦਾ ਹੋਇਆ ਨਿਕਲਿਆ ਸੀ ਅਤੇ ਵਾਪਸ ਨਹੀਂ ਆਇਆ। ਸਵੇਰੇ ਉਸ ਦੀ ਲਾਸ਼ ਖੇਤਾਂ ‘ਚ ਦਰੱਖਤ ਨਾਲ ਲਟਕਦੀ ਮਿਲੀ।ਪਿਤਾ  ਮਹਿੰਦਰ ਸਿੰਘ ਨੇ ਦਸਿਆ ਕਿ ਨਸ਼ੇ ਨੇ ਉਨ੍ਹਾਂ ਦੇ ਦੋ ਪੁੱਤਰਾਂ ਨੂੰ ਨਿਗਲ ਲਿਆ ਬਚਿੱਤਰ ਸਿੰਘ ਦੀ ਉਮਰ 22 ਸਾਲ ਸੀ ਅਤੇ ਉਹ ਹਰ ਤਰ੍ਹਾਂ ਦਾ ਨਸ਼ਾ ਕਰਦਾ ਸੀ। ਪਿਤਾ ਨੇ ਦਸਿਆ ਕਿ ਉਨ੍ਹਾਂ ਦਾ ਇਕ ਹੋਰ ਪੁੱਤਰ ਵੀ ਪਹਿਲਾਂ ਨਸ਼ਾ ਕਰਦਾ ਸੀ ਅਤੇ ਇਸ ਦੇ ਚਲਦੇ ਹੀ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ‘ਤੇ ਲਗਾਮ ਕੱਸਣ ਤਾਂ ਜੋ ਹੋਰ ਨੌਜੁਆਨ ਨਸ਼ਿਆਂ ਦੀ ਦਲਦਲ ‘ਚ ਨਾ ਫਸਣ। ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਮਨੋਹਰ ਸਿੰਘ ਨੇ ਦਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਲਈ ਭੇਜ ਦਿਤਾ ਗਿਆ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans