Menu

ਗੈਂਗ.ਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਅਦਾਲਤ ਨੇ ਭੇਜਿਆ ਬਠਿੰਡਾ ਜੇਲ੍ਹ, ਪੜ੍ਹੋ ਪੂਰੀ ਖ਼ਬਰ

15, ਜੂਨ- ਸੁਰੱਖਿਆ ਦੇ ਮੱਦੇਨਜ਼ਰ ਗੈਂਗ.ਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਜਦੋਂ ਤੱਕ ਕੇਸ ਖ਼ਤਮ ਨਹੀਂ ਹੋ ਜਾਂਦਾ, ਉਹ ਇੱਥੇ ਰਹੇਗਾ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਲਾਰੈਂਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਹਾਲ ਹੀ ‘ਚ ਦਿੱਲੀ ਜੇਲ ਪ੍ਰਸ਼ਾਸਨ ਦੀ ਅਪੀਲ ‘ਤੇ ਅਦਾਲਤ ਨੇ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਬਠਿੰਡਾ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।

11 ਜੂਨ ਨੂੰ ਲਾਰੈਂਸ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਪੁਲਸ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਉਸ ਦੀ ਹਿਰਾਸਤ 14 ਜੂਨ ਤੱਕ ਵਧਾ ਦਿੱਤੀ। ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਮੰਗ ਨੂੰ ਮੰਨਦੇ ਹੋਏ ਗੈਂਗ.ਸਟਰ ਦੀ ਹਿਰਾਸਤ ਪੂਰੀ ਹੋਣ ‘ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਦੇ ਹਵਾਲੇ ਕੀਤਾ ਜਾਵੇ। 14 ਜੂਨ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਅੱਧੀ ਰਾਤ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਖੇ ਗੈਂਗ.ਸਟਰ ਲਾਰੈਂਸ ਬਿਸ਼ਨੋਈ ਲੈ ਕੇ ਪਹੁੰਚੀ ਅਤੇ ਕਰੀਬ ਇੱਕ ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੈਂਗ.ਸਟਰ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।  ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਦਿੱਲੀ ਪੁਲਿਸ ਦੇ ਨਾਲ ਪੰਜਾਬ ਪੁਲਿਸ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਸਨ। ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਸੁਰੱਖਿਆ ਦਸਤਿਆਂ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ।

ਜ਼ਿਕਰਯੋਗ ਹੈ ਕਿ ਬੰਬੀਹਾ ਗੈਂਗ ਲਾਰੈਂਸ ‘ਤੇ ਹਮਲਾ ਕਰ ਸਕਦਾ ਹੈ। ਜਿਸ ਤੋਂ ਬਾਅਦ ਰਾਤ ਨੂੰ ਉਸ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਪਹੁੰਚਾਇਆ ਗਿਆ। ਪਰ ਹੁਣ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਦਿੱਲੀ ਵਿੱਚ ਲਾਰੈਂਸ ਦੀ ਜਾਨ ਨੂੰ ਖਤਰਾ ਦੱਸਿਆ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮਈ ਦੇ ਆਖ਼ਰੀ ਹਫ਼ਤੇ ਇੱਕ ਮਾਮਲੇ ਸੰਬੰਧੀ ਲਾਰੈਂਸ ਨੂੰ ਹਿਰਾਸਤ ਵਿੱਚ ਲੈ ਕੇ ਦਿੱਲੀ ਲਿਆਂਦਾ ਸੀ। ਅਦਾਲਤ ਨੇ ਗੈਂਗਸਟਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਸੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans