Menu

ਖੇਤੀਬਾੜੀ ਵਿਭਾਗ ਕਿਸਾਨਾਂ ਦੇ ਹਿੱਤਾਂ ਲਈ ਕਰ ਰਿਹਾ ਨਿਵੇਕਲੇ ਉਪਰਾਲੇ : ਪਲਵੀ ਚੌਧਰੀ

  • ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ 292 ਪਿੰਡਾਂ ਚ ਦਿੱਤੀਆਂ 8215 ਮਸ਼ੀਨਾਂ
  • ਜ਼ਿਲ੍ਹਾ, ਬਲਾਕ ਤੇ ਪਿੰਡ ਪੱਧਰ ਤੇ ਲਗਾਏ 430 ਕੈਂਪ
  • 10876 ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਬਠਿੰਡਾ, 15 ਜੂਨ (ਰਾਮ ਸਿੰਘ ਗਿੱਲ): ਸੂਬਾ ਸਰਕਾਰ ਦੇ ਕਿਸਾਨਾਂ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਵਚਨਵੱਧ ਤੇ ਯਤਨਸ਼ੀਲ ਹੈ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਅਤਿ ਆਧੁਨਿਕ ਤਕਨੀਕਾਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਡਾ. ਪਲਵੀ ਚੌਧਰੀ ਨੇ ਸਾਂਝੀ ਕੀਤੀ।

          ਇਸ ਸੰਬੰਧੀ  ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ  ਦਿਲਬਾਗ ਸਿੰਘ ਹੀਰ ਨੇ ਦੱਸਿਆ ਕਿ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਤੇ 430 ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ 10876 ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਜ਼ਿਲ੍ਹੇ ਦੇ 292 ਪਿੰਡਾਂ ਚ 8215 ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈ।

         ਦਿਲਬਾਗ ਸਿੰਘ ਹੀਰ ਨੇ  ਦੱਸਿਆ ਕਿ 64 ਵੇਲਰ ਮਸ਼ੀਨਾਂ, 54 ਸਟਾਰ ਰੇਕ, 142 ਰੋਟਟਰੀ ਸਲੈਸ਼ਲਰ, 1289 ਹੈਪੀ ਸੀਡਰ, 438 ਐਮਬੀ ਪਲਾਓ, 1051 ਮਲਚਰ, 132 ਰੋਟਾਵੇਟਰ, 2670 ਸੁਪਰ ਸੀਡਰ, 7 ਸਮਾਰਟ ਸੀਡਰ, 373 ਸੁਪਰ ਐਸਐਮਐਸ ਤੇ 1995 ਜ਼ੀਰੋ ਟਿਲ ਡਰਿੱਲ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ।

          ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤ ਵਿੱਚ ਲਗਾਤਾਰ ਸਰਵੇਖਣ ਭੰਬੀਰੀ ਬਣੇ ਫੁੱਲਾਂ ਨੂੰ ਚੈੱਕ ਕੀਤਾ ਜਾਵੇ ਤੇ ਤੋੜ ਕਿ ਨਸ਼ਟ ਕਰ ਦਿੱਤਾ ਜਾਵੇ। ਇਨਾਂ ਫੁੱਲਾਂ ਨੂੰ ਨਸ਼ਟ ਕਰਨ ਨਾਲ ਗੁਲਾਬੀ ਸੁੰਡੀ ਦੇ ਅੱਗੇ ਹੋਣ ਵਾਲੇ ਵਾਧੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਸਮੇ-ਸਮੇ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਜਾਰੀ ਸਿਫਾਰਸ਼ਾਂ ਅਨੁਸਾਰ ਹੀ ਕਿਸਾਨਾਂ ਨੂੰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾ ਕੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

          ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖਣ ਤਾਂ ਜੋ ਸਮੇਂ ਦੀ ਨਿਜਾਕਤ ਦੇ ਹਿਸਾਬ ਨਾਲ ਗੁਲਾਬੀ ਸੁੰਡੀ ਦੀ ਰੋਕਥਾਮ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਹ ਆਪ ਖੁਦ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਆਪੋ-ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans