Menu

ਮੁੱਖ ਮੰਤਰੀ ਭਗਵੰਤ ਮਾਨ ‘ਤੇ ਸੁਖਬੀਰ ਬਾਦਲ ਦੀ ਭੱਦੀ ਟਿੱਪਣੀ ‘ਆਪ’ ਨੇ ਕੀਤੀ ਨਿੰਦਾ, ਕਿਹਾ- ਇਹ ਹੈ ਉਨ੍ਹਾਂ ਦੀ ਬੁਖਲਾਹਟ ਦਾ ਸਬੂਤ -ਮਲਵਿੰਦਰ ਸਿੰਘ ਕੰਗ

15, ਜੂਨ – ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਉਨ੍ਹਾਂ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਗੱਲਾਂ ਉਨ੍ਹਾਂ ਦੇ ਗੁੱਸੇ ਦਾ ਸਬੂਤ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਸੁਖਬੀਰ ਬਾਦਲ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੱਤਾ ‘ਚ ਰਹਿੰਦਿਆਂ ਜਨਤਾ ਦੇ ਟੈਕਸਾਂ ਦੇ ਪੈਸੇ ਨਾਲ ਅਰਬਾਂ-ਖਰਬਾਂ ਦੀ ਜਾਇਦਾਦ ਬਣਾਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਸਿਆਸਤ ਕਾਰਨ ਇਨ੍ਹਾਂ ਲੋਕਾਂ ਦੀ ਸੱਤਾ ਦੀ ਦੁਕਾਨ ਬੰਦ ਹੋ ਗਈ ਹੈ। ਇਸੇ ਲਈ ਇਹ ਲੋਕ ਘਬਰਾਹਟ ਵਿਚ ਅਜਿਹੀਆਂ ਬਿਨ੍ਹਾਂ ਸਿਰ-ਪੈਰ ਦੀਆਂ ਗੱਲਾਂ ਕਰ ਰਹੇ ਹਨ।

ਕੰਗ ਨੇ ਆਪਣੀ ਵੀਡੀਓ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਬਾਜਵਾ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਵੀ ਮੋਬਾਈਲ ਚਾਰਜਰ ਕਹਿ ਕੇ ਮਜ਼ਾਕ ਉਡਾਇਆ ਸੀ ਅਤੇ ਹੁਣ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸੁਖਬੀਰ ਬਾਦਲ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਇਹ ਬਹੁਤ ਹੀ ਨਿੰਦਣਯੋਗ ਹੈ।

ਅਸਲ ਵਿੱਚ ਇਹ ਧਨਾਢ ਅਤੇ ਜਾਗੀਰਦਾਰ ਰਾਜਸੀ ਪਰਿਵਾਰ ਗੱਦੀ ਨੂੰ ਆਪਣਾ ਜਨਮ-ਸਿੱਧ ਹੱਕ ਸਮਝਦੇ ਹਨ। ਇੱਕ ਸਾਧਾਰਨ ਕਿਸਾਨ ਪਰਿਵਾਰ ਅਤੇ ਇੱਕ ਅਧਿਆਪਕ ਦੇ ਪੁੱਤਰ ਦਾ ਮੁੱਖ ਮੰਤਰੀ ਬਣਨਾ ਇਨ੍ਹਾਂ ਨੂੰ ਪਚ ਨਹੀੰ ਰਿਹਾ। ਆਮ ਘਰਾਂ ਦੇ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬੇਹੱਦ ਨਿਰਾਸ਼ਾ ਵਿੱਚ ਡਿੱਗੇ ਇਹ ਲੋਕ ਗੁੱਸੇ ਵਿੱਚ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ।

ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਰਬਾਰ ਸਾਹਿਬ ‘ਤੇ ਹਮਲਾ ਕਰਨ ਵਾਲੇ ਅਤੇ ਨਿਹੱਥੀ ਸਿੱਖ ਸੰਗਤ ‘ਤੇ ਗੋਲੀਆਂ ਚਲਾਉਣ ਵਾਲੇ ਅੱਜ ਆਪਣੀ ਸਿਆਸੀ ਦੁਕਾਨਦਾਰੀ ਬਚਾਉਣ ਲਈ ਇਕੱਠੇ ਹੋਏ ਹਨ। ਪਰ ਇਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਹੋਣਾ ਹੈ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40040 posts
  • 0 comments
  • 0 fans