17 ਜੂਨ 2023 -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮਾਨ ਪ੍ਰਧਾਨ ਮੰਤਰੀ ਤੋਂ ਕੁੱਲ 10 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਪੰਜਾਬ ਸਰਕਾਰ ਇਨ੍ਹੀਂ ਦਿਨੀਂ ਆਰਥਿਕ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ ‘ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਕੋਲ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਦੇ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ।