Menu

ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ : ਡਾ : ਬਬਿਤਾ

20, ਜੂਨ – ਸਹਾਇਕ ਸਿਵਲ ਸਰਜਨ ਫ਼ਾਜ਼ਿਲਕਾ ਡਾ: ਬਬਿਤਾ ਨੇ ਦੱਸਿਆ ਕਿ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿੱਚ ਐਂਟੀਲਾਰਵਾ ਅਤੇ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਰੀ ਹਨ। ਸੀਜਨ ਅਗੇਤਾ ਸ਼ੁਰੂ ਹੋਣ ਕਰਕੇ ਮੱਛਰ ਦਾ ਲਾਰਵਾ ਵੱਧਣ ਦੀ ਸੰਭਾਵਨਾ ਵੱਧ ਗਈ ਹੈ ਕਿਉਂਕਿ ਇਸ ਤਰ੍ਹਾਂ ਦਾ ਤਾਪਮਾਨ ਏਡੀਜ ਮੱਛਰ ਦੇ ਵਾਧੇ ਲਈ ਅਨਕੂਲ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ,ਦੁਕਾਨਾਂ,ਸਰਕਾਰੀ ਦਫ਼ਤਰਾਂ ਵਿੱਚ ਮੌਜੂਦ ਕੂਲਰ,ਗਮਲੇ,ਟਾਇਰਾਂ,ਟੈਕੀਆਂ,ਫਰਿਜ ਦੇ ਪਿੱਛੇ ਲੱਗੀ ਟ੍ਰੇਅ ਵਿੱਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦੇਣ ਅਤੇ “ਹਰ ਐਤਵਾਰ ਡੇਂਗੂ ਤੇ ਵਾਰ” ਤਹਿਤ ਲੋਕ ਅਪਣੇ ਘਰਾਂ ਦੀਆਂ ਛੱਤਾਂ ਉਪਰ ਖਾਲੀ ਕਬਾੜ ਦੇ ਸਮਾਨ ਨੂੰ ਉਲਟਾ ਕਰਕੇ ਰੱਖਣ ਅਤੇ ਕਬਾੜ ਦੇ ਦੁਕਾਨਦਾਰ ਆਪਣੇ ਸਮਾਨ ਨੂੰ ਢੱਕ ਕੇ ਰੱਖਣ ਤਾਂ ਜੋ ਇਨਾ ਵਿੱਚ ਬਰਸਾਤ ਦਾ ਪਾਣੀ ਇਕੱਠਾ ਨਾ ਹੋ ਸਕੇ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੀ ਬਾਜੂ ਅਤੇ ਸਰੀਰ ਨੂੰ ਢੱਕਣ ਵਾਲੇ ਕਪੜੇ ਪਾਏ ਜਾਣ,ਸੋਣ ਵੇਲੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ। ਕੋਈ ਵੀ ਬੁਖਾਰ ਹੋਣ ਤੇ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਦੇ ਕਮਰਾ ਨੰਬਰ 21 ਵਿੱਚ ਜਾ ਕੇ ਡੇਂਗੂ ਬੁਖਾਰ ਦਾ ਅਲਾਈਜਾ ਟੈਸਟ ਬਿਲਕੁੱਲ ਫਰੀ ਕਰਵਾ ਜਾ ਸਕਦਾ ਹੈ।
ਉਹਨਾ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਸ਼ਹਿਰ ਫ਼ਾਜ਼ਿਲਕਾ ਅਧੀਨ ਖਟੀਕ ਮਹੱਲਾ  ਵਿੱਚ ਜਾ ਕੇ ਕਬਾੜ ਦੀਆਂ ਦੁਕਾਨਾਂ,ਕੂਲਰ,ਗਮਲੇ,ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਵਿੱਚ ਮੱਛਰ ਦਾ ਲਾਰਵਾ ਚੈਕ ਕੀਤਾ।ਲਾਰਵਾ ਮਿਲਣ ਦੀ ਸੂਰਤ ਵਿੱਚ ਲਾਰਵੇ ਨੂੰ ਨਸ਼ਟ ਕੀਤਾ ਗਿਆ।ਇਸ ਟੀਮ ਵਿੱਚ  ਸਿਹਤ ਕਰਮਚਾਰੀ ਰਵਿੰਦਰ ਸਰਮਾ,ਸੁਖਜਿੰਦਰ ਸਿੰਘ ਇਂਸੇਕਟ ਕਲੈਕਟਰ ਸਮੇਤ ਬ੍ਰੀਡਿੰਗ ਚੈਕਰ ਹਾਜ਼ਰ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40513 posts
  • 0 comments
  • 0 fans