Menu

ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

21, ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ  ਭਗਵੰਤ ਮਾਨ, ਸਪੀਕਰ  ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ।
ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸੰਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ।
ਸਪੀਕਰ  ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ ‘ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ ‘ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39960 posts
  • 0 comments
  • 0 fans