Menu

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
21, ਜੂਨ- ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ। ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।
ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39972 posts
  • 0 comments
  • 0 fans