Menu

ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵਲੋਂ ਨਿੱਘਾ ਸਵਾਗਤ

21, ਜੂਨ : ਪੰਜਾਬ ਰਾਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਬੈਂਸ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਆਏ ਵਿਦਿਆਰਥੀਆਂ ਦਾ ਵਿਧਾਨ ਸਭਾ ਦੇ ਬਾਹਰ ਪਹੁੰਚ ਕੇ ਭਰਵਾਂ ਸਵਾਗਤ ਕੀਤਾ । ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲ੍ਹਾ ਵਾਰ ਅੱਵਲ ਰਹੇ ਵਿਦਿਆਰਥੀ ਸੂਬੇ ਦੇ ਸਰਕਾਰੀ ਸਕੂਲਾਂ ਦਾ ਵੱਡਮੁੱਲਾ ਸਰਮਾਇਆ ਹਨ ਅਤੇ ਭਵਿੱਖ ਵਿੱਚ ਇਹਨਾਂ ਨੇ ਬਹੁਤ ਵੱਡੀਆਂ ਮੰਜ਼ਿਲਾਂ ਨੂੰ ਸਰ ਕਰਨਾ ਹੈ। ਇਹਨਾਂ ਵਿਦਿਆਰਥੀਆਂ ਅੰਦਰ ਉੱਚੀਆਂ ਉਡਾਰੀਆਂ ਭਰਨ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।
ਇੱਥੇ ਇਹ ਦੱਸਣਯੋਗ ਹੈ ਸਿੱਖਿਆ ਮੰਤਰੀ ਦੇ ਉਦਮ ਸਦਕਾ ਹੀ  ਸੂਬੇ ਦੇ ਕੁੱਲ 230 ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਦੀ ਸਮੁੱਚੇ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੋਰਡ ਪ੍ਰੀਖਿਆਵਾਂ ਦੌਰਾਨ ਸੂਬੇ ਵਿੱਚੋਂ ਪਹਿਲੇ ਸਥਾਨ ਹਾਸਿਲ ਕਰਨ ਵਾਲਿਆਂ ਨੂੰ 51000 ਰੁਪਏ ਦੀ ਇਨਾਮੀ ਰਾਸ਼ੀ ਵੀ ਪਹਿਲੀ ਵਾਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਏਜੰਡਾ ਸਕੂਲ ਸਿੱਖਿਆ ਦਾ ਸੁਧਾਰ ਕਰਨਾ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39972 posts
  • 0 comments
  • 0 fans