Menu

ਹਾਈਕੋਰਟ ਦਾ ਅਹਿਮ ਫੈਸਲਾ-ਟਰਾਂਸਜੈਂਡਰ ਵੀ ਹੁਣ ਕਰ ਸਕਣਗੇ ਪੁਲਿਸ ਭਰਤੀ ‘ਚ ਅਪਲਾਈ

23 ਜੂਨ 2023-ਟਰਾਂਸਜੈਂਡਰ ਵੀ ਹੁਣ ਚੰਡੀਗੜ੍ਹ ਪੁਲਿਸ ਦੀ ਕਾਂਸਟੇਬਲ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਟਰਾਂਸਜੈਂਡਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਦਾਇਰ ਪਟੀਸ਼ਨ ‘ਤੇ ਦਿੱਤਾ ਹੈ। ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਪਟੀਸ਼ਨਰ ਨੂੰ ਅੰਤਰਿਮ ਰਾਹਤ ਦੇਣ ਅਤੇ ਉਸ ਨੂੰ ਟਰਾਂਸਜੈਂਡਰ ਵਜੋਂ ਅਰਜ਼ੀ ਦੇਣ ਦੇ ਹੁਕਮ ਦਿੱਤੇ ਹਨ। ਪਟੀਸ਼ਨਰ ਸੌਰਵ ਉਰਫ਼ ਕਿੱਟੂ ਟਾਂਕ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ 20 ਮਈ 2023 ਨੂੰ ਚੰਡੀਗੜ੍ਹ ਪੁਲਿਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ’ਤੇ ਭਰਤੀ ਸਬੰਧੀ ਇਸ਼ਤਿਹਾਰ ਦੇਖਿਆ ਸੀ। ਹੋਰ ਇੱਛੁਕ ਉਮੀਦਵਾਰਾਂ ਵਾਂਗ ਉਹ ਵੀ ਅਪਲਾਈ ਕਰਨਾ ਚਾਹੁੰਦਾ ਸੀ, ਪਰ ਫਾਰਮ ਭਰਨ ਵੇਲੇ ਪਤਾ ਲੱਗਾ ਕਿ ਇਸ ਵਿੱਚ ਕੋਈ ਟਰਾਂਸਜੈਂਡਰ ਕਾਲਮ ਨਹੀਂ ਸੀ।

ਇਸ ਤੋਂ ਬਾਅਦ 2 ਜੂਨ 2023 ਨੂੰ ਪਟੀਸ਼ਨਕਰਤਾ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਚੰਡੀਗੜ੍ਹ ਨੂੰ ਟਰਾਂਸਜੈਂਡਰ ਤਹਿਤ ਫਾਰਮ ਭਰਨ ਦੀ ਮਨਜ਼ੂਰੀ ਲਈ ਮੰਗ ਪੱਤਰ ਦਿੱਤਾ ਪਰ ਚੰਡੀਗੜ੍ਹ ਪੁਲਿਸ ਵੱਲੋਂ ਉਸ ਨੂੰ ਕੋਈ ਜਵਾਬ ਨਹੀਂ ਮਿਲਿਆ। ਇਸ ਮਾਮਲੇ ਦੀ ਕਈ ਵਾਰ ਪੈਰਵੀ ਕਰਨ ਤੋਂ ਬਾਅਦ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ। ਪਟੀਸ਼ਨਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਯੋਗ ਹੈ ਅਤੇ ਇਸ ਭਰਤੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਦੇ ਬਾਵਜੂਦ ਉਸ ਨੂੰ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਟੀਸ਼ਨ ਵਿੱਚ ਇਸ ਇਸ਼ਤਿਹਾਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਟਰਾਂਸਜੈਂਡਰ ਵਜੋਂ ਅਪਲਾਈ ਕਰਨ ਦਾ ਕੋਈ ਵਿਕਲਪ ਬਦਲ ਨਹੀਂ ਹੈ।

ਹਾਈਕੋਰਟ ਨੇ ਇਸ ਪਟੀਸ਼ਨ ‘ਤੇ 21 ਜੂਨ ਨੂੰ ਸੁਣਵਾਈ ਕੀਤੀ ਸੀ। ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਨੇ ਪੇਸ਼ ਦਸਤਾਵੇਜ਼ਾਂ ਅਤੇ ਕੇਸ ਦੀ ਘੋਖ ਕਰਨ ਤੋਂ ਬਾਅਦ ਪਾਇਆ ਕਿ ਪਟੀਸ਼ਨਰ ਚੰਡੀਗੜ੍ਹ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਚੋਣ ਪ੍ਰਕਿਰਿਆ ਲਈ ਪੂਰੀ ਤਰ੍ਹਾਂ ਯੋਗ ਹੈ। ਉਨ੍ਹਾਂ ਨੇ ਪਟੀਸ਼ਨਰ ਨੂੰ ਅੰਤਰਿਮ ਰਾਹਤ ਦਿੰਦੇ ਹੋਏ ਫਾਰਮ ਵਿਚ ਟਰਾਂਸਜੈਂਡਰ ਕਾਲਮ ਨਾ ਹੋਣ ‘ਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਚੰਡੀਗੜ੍ਹ ਪੁਲਿਸ ਵੱਲੋਂ ਤੈਅ ਕੀਤੀ ਗਈ ਆਖਰੀ ਤਰੀਕ ਤੋਂ ਪਹਿਲਾਂ ਪਟੀਸ਼ਨਕਰਤਾ ਦੇ ਟਰਾਂਸਜੈਂਡਰ ਵਜੋਂ ਅਰਜ਼ੀ ਫਾਰਮ ਸਵੀਕਾਰ ਕਰੇ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans