Menu

ਫਲਿੱਪਕਾਰਟ ਕੰਪਨੀ ਦੇ ਗੋਦਾਮ ਚੋਂ ਪਿਸਤੌਲ ਦੀ ਨੋਕ ਤੇ ਲੁੱਟੇਰੇ 4 ਲੱਖ ਰੁਪਏ ਤੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਲੈ ਕੇ ਹੋਏ ਫਰਾਰ

23 ਜੂਨ 2023-ਜਲੰਧਰ ਸ਼ਹਿਰ ਦੇ ਸੋਢਲ ਇੰਡਸਟਰੀਅਲ ਏਰੀਆ ‘ਚ ਸਥਿਤ ਫਲਿੱਪਕਾਰਟ ਕੰਪਨੀ ਦੇ ਗੋਦਾਮ ‘ਚੋਂ ਦੇਰ ਰਾਤ ਲੁਟੇਰਿਆਂ ਨੇ 3.50 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰੇ ਗੋਦਾਮ ਵਿਚ ਕੰਮ ਕਰਦੇ ਮਜ਼ਦੂਰਾਂ ਦੇ 6 ਮੋਬਾਈਲ ਫੋਨ ਅਤੇ ਪਰਸ ਵੀ ਲੈ ਗਏ। ਮੁਲਾਜ਼ਮਾਂ ਨੇ ਦਸਿਆ ਕਿ 4 ਨਕਾਬਪੋਸ਼ ਹਥਿਆਰਬੰਦ ਲੁਟੇਰੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। 3 ਨੇ ਗੋਦਾਮ ਦੇ ਅੰਦਰ ਵਾਰਦਾਤ ਨੂੰ ਅੰਜਾਮ ਦਿਤਾ, ਜਦਕਿ ਇਕ ਬਾਹਰ ਪਹਿਰਾ ਦੇ ਰਿਹਾ ਸੀ। ਉਨ੍ਹਾਂ ਦਸਿਆ ਕਿ ਨਕਾਬਪੋਸ਼ ਲੁਟੇਰਿਆਂ ਚੋਂ ਇੱਕ ਨੇ ਪਿਸਤੌਲ ਕੱਢ ਕੇ ਗੋਦਾਮ ਦੇ ਮੈਨੇਜਰ ਦੇ ਸਿਰ ਵੱਲ ਇਸ਼ਾਰਾ ਕੀਤਾ। ਉਸ ਨੂੰ ਕਿਹਾ ਕਿ ਦੱਸ ਕਿ ਨਕਦੀ ਕਿੱਥੇ ਹੈ। ਜਦੋਂ ਮੈਨੇਜਰ ਨੇ ਕੋਈ ਜਵਾਬ ਨਾ ਦਿਤਾ ਤਾਂ ਉਸ ਨੇ ਕੰਧ ਨਾਲ ਸਿਰ ਮਾਰਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੂੰ ਲਾਈਨ ‘ਚ ਲਗਾ ਕੇ ਫਿਲਮੀ ਅੰਦਾਜ਼ ‘ਚ ਪਹਿਲਾਂ ਉਨ੍ਹਾਂ ਦੇ ਮੋਬਾਇਲ ਅਤੇ ਪਰਸ ਆਪਣੇ ਕਬਜ਼ੇ ‘ਚ ਲੈ ਲਿਆ।

ਕਰਮਚਾਰੀ ਮਾਨਤਾਵਿਆ ਨੇ ਦਸਿਆ ਕਿ ਪਿਸਤੌਲ ਕੱਢ ਕੇ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਲੁਟੇਰੇ ਦੀ ਬਾਂਹ ‘ਤੇ ਵੱਡਾ ਟੈਟੂ ਬਣਿਆ ਹੋਇਆ ਸੀ। ਹਾਲਾਂਕਿ ਲੁਟੇਰਿਆਂ ਨੇ ਕੋਈ ਗੋਲੀ ਨਹੀਂ ਚਲਾਈ। ਲੁਟੇਰੇ ਕੋਲ ਇੱਕ ਸਿਕਸਰ ਪਿਸਤੌਲ ਸੀ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਫ਼ਰਾਰ ਹੋ ਗਏ।ਲੁੱਟ ਤੋਂ ਬਾਅਦ ਲੁਟੇਰਿਆਂ ਨੇ ਗੋਦਾਮ ਵਿਚ ਕੋਈ ਸਬੂਤ ਨਹੀਂ ਛੱਡਿਆ। ਲੁਟੇਰੇ ਗੋਦਾਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਪਾੜ ਕੇ ਆਪਣੇ ਨਾਲ ਲੈ ਗਏ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪੂਰੀ ਰੇਕੀ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਵਿਚ ਕਿਸੇ ਕੰਪਨੀ ਦਾ ਮੁਲਾਜ਼ਮ ਵੀ ਸ਼ਾਮਲ ਹੋ ਸਕਦਾ ਹੈ।ਏਸੀਪੀ ਨਾਰਥ ਦਮਨਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਰਹੀ ਹੈ। ਲੁਟੇਰਿਆਂ ਨੂੰ ਫੜਨ ਲਈ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਲੁਟੇਰਿਆਂ ਦੇ ਆਉਣ-ਜਾਣ ਦੇ ਰੂਟ ਨੂੰ ਦੇਖ ਕੇ ਉਨ੍ਹਾਂ ਦੀ ਭਾਲ ਕੀਤੀ ਜਾਵੇਗੀ। ਗੋਦਾਮ ਦੇ ਮੁਲਾਜ਼ਮਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans