Menu

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ, ਚਾਰ ਪਿਸਤੌਲ ਬਰਾਮਦ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
23, ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ  ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ  ਦੀ ਤਸਕਰੀ ਸੰਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ  ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ। ਇਸ ਸੰਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ  ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ. ਅੰਮ੍ਰਿਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮ੍ਰਿਤਸਰ  ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ।
ਇਸੇ ਤਰ੍ਹਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans