Menu

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਲਾਲੋਵਾਲੀ ਵਿਚ ਕੈਂਪ

-ਲੋਕਾਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਸਮਾਂਬੱਧ ਨਿਪਟਾਰਾ—ਏਡੀਸੀ ਅਵਨੀਤ ਕੌਰ
23, ਜੂਨ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਲਾਲੋਵਾਲੀ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸਿਕਲਾਂ ਸੁਣ ਰਹੇ ਹਨ ਤਾਂ ਜ਼ੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ ਦਫ਼ਤਰਾਂ ਤੱਕ ਨਾ ਆਉਣਾ ਪਵੇ। ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਵਿਚ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਮਗਨਰੇਗਾ ਸਕੀਮ ਤਹਿਤ ਵੱਖ-ਵੱਖ ਕੰਮ ਕਰਵਾਏ ਜਾਣ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਹਰ ਘਰ ਤੱਕ ਪੀਣ ਦਾ ਪਾਣੀ ਪੁੱਜਦਾ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਸੰਬੰਧੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਵੀ ਸਾਂਝੇ ਕੰਮਾਂ ਦੀਆਂ ਮੰਗਾਂ ਰੱਖੀਆਂ ਗਈਆਂ। ਇਸ ਮੌਕੇ ਤਹਿਸੀਲਦਾਰ  ਸੁਖਦੇਵ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਕਮਲਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ ਨੀਤੀ  ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40511 posts
  • 0 comments
  • 0 fans