Menu

ਬਿਜਲੀ ਦੇ ਖੰਭੇ ਨਾਲ ਟਕਰਾਈ ਬੱਸ, ਇਕ ਵਿਅਕਤੀ ਦੀ ਮੌ.ਤ, 4 ਜ਼ਖ਼ਮੀ

25, ਜੂਨ- ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੈਤੋ ਕਸਬੇ ਦੇ ਬਾਜਾ ਖਾਨਾ ਚੌਕ ਨੇੜੇ ਸ਼ਨੀਵਾਰ ਸ਼ਾਮ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਹਾਦਸੇ ਵਿਚ ਸੜਕ ‘ਤੇ ਖੜ੍ਹੇ ਇਕ ਵਿਅਕਤੀ ਦੀ ਮੌ.ਤ ਹੋ ਗਈ, ਜਦਕਿ 4 ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਣਾ ਬਣਦਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਜਲੀ ਦਾ ਖੰਭਾ ਹੇਠਾਂ ਡਿੱਗ ਗਿਆ ਅਤੇ ਬਿਜਲੀ ਦਾ ਟਰਾਂਸਫਾਰਮਰ ਵੀ ਹੇਠਾਂ ਡਿੱਗ ਕੇ ਨੁਕਸਾਨਿਆ ਗਿਆ।

ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਬਠਿੰਡਾ ਤੋਂ ਇੱਕ ਨਿੱਜੀ ਕੰਪਨੀ ਦੀ ਬੱਸ ਕੋਟਕਪੂਰਾ ਵੱਲ ਜਾ ਰਹੀ ਸੀ ਅਤੇ ਜੈਤੋ ਤੋਂ ਜਾ ਰਹੇ ਕੈਂਟਰ ‘ਚ ਐਂਗਲ ‘ਤੇ ਜਾ ਟਕਰਾਈ। ਬੱਸ ਦੀ ਤੇਜ਼ ਰਫਤਾਰ ਹੋਣ ਕਾਰਨ ਬੱਸ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਕਾਰਨ 4 ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਯੁਵਕ ਭਲਾਈ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ‘ਤੇ ਪਹੁੰਚੇ।

ਘਟਨਾ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਬੱਸ ਦੀ ਲਪੇਟ ਵਿੱਚ ਆਏ ਮ੍ਰਿਤਕ ਦੀ ਪਛਾਣ 62 ਸਾਲਾ ਸਾਧੂ ਲਛਮਣ ਸਿੰਘ ਉਰਫ ਹਿੰਦੀ ਬਾਬਾ ਪੁੱਤਰ ਮੱਘਰ ਸਿੰਘ ਵਾਸੀ ਗੋਬਿੰਦਗੜ੍ਹ ਦਬੜੀਖਾਨਾ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans