Menu

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
29, ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ।
ਕਿਸਾਨਾਂ ਦੀ ਭਲਾਈ ਸੰਬੰਧੀ ਮੁੱਖ ਮੁੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ ‘ਤੇ ਉਪਲਬਧ ਕਰਵਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।
ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40234 posts
  • 0 comments
  • 0 fans