Menu

ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਚ ਸਾਬਕਾ ਅਕਾਲੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਜਾਂਚ ਸ਼ੁਰੂ

ਚੰਡੀਗੜ੍ਹ29 ਜੂਨ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਚ ਅਕਾਲੀ ਆਗੂਆਂ ਨੂੰ ਵੀ ਘੇਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਖੁਲਾਸਾ ਕੀਤਾ ਹੈ ਕਿ ਅਕਾਲੀ ਦਲ ਨਾਲ ਸਬੰਧਤ ਅਜਿਹੇ ਛੇ ਤੋਂ ਵੱਧ ਸਿਆਸਤਦਾਨਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ, ਜੋ ਅਕਾਲੀ -ਭਾਜਪਾ ਸਰਕਾਰ ਦੇ ਸਮੇਂ ਮੰਤਰੀ, ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਰਹੇ ਹਨ। ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਬਿਊਰੋ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿਚ ਹੋਏ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਇਨ੍ਹਾਂ ਸ਼ਿਕਾਇਤਾਂ ਦੀ ਪੁਸ਼ਟੀ ਲਈ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀਆਂ ਤੋਂ ਮੁੱਢਲੀਆਂ ਤੱਥ ਖੋਜ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਵਿਜੀਲੈਂਸ ਨੇ ਕਾਰਵਾਈ ਨੂੰ ਅੱਗੇ ਵਧਾਇਆ ਹੈ।ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਦੀ ਜਾਂਚ ਵਿਚ ਤਾਂ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ ਤੇ ਇਨ੍ਹਾਂ ਮਾਮਲਿਆਂ ਵਿਚ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਤੱਥ ਖੋਜ ਪੜਤਾਲ ਵੀ ਨਾਲੋ ਨਾਲ ਚੱਲ ਰਹੀ ਹੈ। ਇਸ ਮਾਮਲੇ ਸਮੇਤ ਸਿੱਖਿਆ, ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਈਆਂ ਵਿੱਤੀ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਵੀ ਹਾਸਲ ਹੋਈਆਂ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਦੀ ਜਾਂਚ ਵਿਚ ਤਾਂ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ ਤੇ ਇਨ੍ਹਾਂ ਮਾਮਲਿਆਂ ਵਿਚ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਤੱਥ ਖੋਜ ਪੜਤਾਲ ਵੀ ਨਾਲੋ ਨਾਲ ਚੱਲ ਰਹੀ ਹੈ। ਇਸ ਮਾਮਲੇ ਸਮੇਤ ਸਿੱਖਿਆ, ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਈਆਂ ਵਿੱਤੀ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਵੀ ਹਾਸਲ ਹੋਈਆਂ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans