Menu

ਮੰਦਭਾਗੀ ਖਬਰ-ਰੋਜੀ ਰੋਟੀ ਦੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਅਮਰੀਕਾ ਚ ਮੌ.ਤ

30 ਜੂਨ 2023-ਨੌਜਵਾਨਾਂ ਵਿਚ ਵਿਦੇਸ਼ਾਂ  ਜਾਣ ਦਾ ਕਰੇਜ ਦਿਨੋ ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਜਾਂ ਇਟਲੀ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਸੁਨਹਿਰੀ ਭਵਿੱਖ ਬਣਾ ਸਕਣ। ਪਰ ਕਈ ਵਾਰ ਉੁਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਅਜਿਹੀ ਹੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਅਮਰੀਕਾ ਤੋਂ ਜਿੱਥੇ ਡੇਢ ਮਹੀਨਾ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਗਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਿੱਲਾ ਵਜੋਂ ਹੋਈ ਹੈ। ਉਸ ਦੀ ਉਮਰ 31 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸ਼ੇਰਪੁਰ ਵਿਚ ਦਸਮੇਸ਼ ਟੈਕਸੀ ਯੂਨੀਅਨ ਵਿਚ ਆਪਣੀ ਟੈਕਸੀ ਕਾਰ ਵਿਚ ਕੰਮ ਕਰਦਾ ਸੀ ਤੇ ਲਗਭਗ ਡੇਢ ਮਹੀਨਾ ਪਹਿਲਾਂ ਹੀ ਉਹ ਅਮਰੀਕਾ ਗਿਆ ਸੀ। ਮ੍ਰਿਤਕ ਗੁਰਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਗੁਰਪ੍ਰੀਤ ਦੀ ਅਮਰੀਕਾ ਵਿਚ ਅਚਾਨਕ ਮੌਤ ਹੋ ਗਈ ਹੈ। ਖਬਰ ਮਿਲਦਿਆਂ ਹੀ ਪੂਰੇ ਘਰ ਤੇ ਪਿੰਡ ਵਿਚ ਮਾਤਮ ਛਾ ਗਿਆ। ਗੁਰਪ੍ਰੀਤ ਆਪਣੇ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਸੀ ਤੇ ਅਚਾਨਕ ਹੋਈ ਮੌਤ ਕਾਰਨ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39965 posts
  • 0 comments
  • 0 fans