Menu

27 ਸਾਲਾ ਪੰਜਾਬੀ ਨੌਜੁਆਨ ਦਾ ਕੈਲੀਫੋਰਨੀਆ ‘ਚ ਗੋਲੀ ਮਾਰ ਕੇ ਕਤਲ

30 ਜੂਨ 2023-ਵਿਦੇਸ਼ਾਂ ਤੋਂ ਹਰ ਰੋਜ਼ ਭਾਰਤੀ ਨੌਜੁਆਨਾਂ ਦੀ ਮੌਤ ਤੇ ਕਤਲ ਕੀਤੇ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਹੁਣ ਇਕ ਹੋਰ ਘਟਨਾ ਸਾਹਮਣੇ ਆਈ ਹੈ , ਜਿੱਥੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜੁਆਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ ‘ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿਚ ਇੱਕੋ ਥਾਂ ’ਤੇ ਕੰਮ ਕਰਦੇ ਹਨ।ਮ੍ਰਿਤਕ ਨੌਜੁਆਨ ਕਰੀਬ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਤਿੰਨ ਮਹੀਨੇ ਪਹਿਲਾਂ ਉਸ ਨੇ ਅਪਣੇ ਛੋਟੇ ਭਰਾ ਨੂੰ ਵੀ ਅਪਣੇ ਕੋਲ ਬੁਲਾ ਲਿਆ ਸੀ।

ਮ੍ਰਿਤਕ ਦੇ ਪਿਤਾ ਨੇ ਦਸਿਆ ਕਿ ਉਹਨਾਂ ਨੂੰ ਛੋਟੇ ਪੁੱਤ ਦਾ ਫੋਨ ਆਇਆ ਸੀ। ਉਸ ਨੇ ਕਿਹਾ ਕਿ ਸਟੋਰ ਵਿਚ ਲੁਟੇਰਾ ਆ ਗਿਆ ਸੀ ਉਸ ਨੇ ਗੰਨ ਪੁਆਇੰਟ ’ਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕੀਤੀ। ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਤਾਬੜਤੋੜ ਗੋਲੀਆਂ ਚਲਾ ਦਿਤੀਆਂ। ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ।ਇਸ ਦੁਖ਼ਦਾਈ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਪ੍ਰਵੀਨ ਕੁਮਾਰ ਦੇ ਮਾਪਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਚ ਮਦਦ ਕੀਤੀ ਜਾਵੇ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39968 posts
  • 0 comments
  • 0 fans