Menu

ਕੈਨੇਡਾ ‘ਚ ਪੰਜਾਬੀ ਮੂਲ ਦੇ ਬਲਤੇਜ ਢਿੱਲੋਂ ਬਣੇ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ

1 ਜੁਲਾਈ 2023-ਪੰਜਾਬੀ ਮੂਲ ਦੇ ਬਲਤੇਜ ਢਿੱਲੋਂ ਨੂੰ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ  ਨਿਯੁਕਤ ਕੀਤਾ ਗਿਆ ਹੈ।ਬਲਤੇਜ ਢਿੱਲੋਂ , ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਸਿੱਖ ਵਿਅਕਤੀ ਹਨ I ਢਿੱਲੋਂ ਦੀ ਇਹ ਨਿਯੁਕਤੀ 30 ਜੂਨ 2023 ਤੋਂ ਸ਼ੁਰੂ ਹੋਈ ਹੈ ਅਤੇ ਇਸਦੀ ਮਿਆਦ ਤਿੰਨ ਸਾਲ ਦੀ ਹੋਵੇਗੀ।ਬਲਤੇਜ ਢਿੱਲੋਂ 2017 ਤੋਂ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਹਨ ਅਤੇ ਚੇਅਰ ਵਜੋਂ ਉਹ ਜੈੱਫ ਪੈਰ ਦੀ ਥਾਂ ਲੈਣਗੇ। ਵਰਕਸੇਫਬੀਸੀ ਇਕ ਪ੍ਰੋਵਿੰਸ਼ੀਅਲ ਏਜੰਸੀ ਹੈ ਜੋ ਪ੍ਰੋਵਿੰਸ ਵਿੱਚ ਕੰਮ ਵਾਲੀਆਂ ਥਾਵਾਂ ਉੱਪਰ ਸੁਰੱਖਿਆ ਯਕੀਨੀ ਬਣਾਉਂਦੀ ਹੈ I ਵਰਕਸੇਫਬੀਸੀ ਵੱਲੋਂ ਜ਼ਖਮੀ ਕਰਮਚਾਰੀਆਂ ਲਈ ਸਿੱਖਿਆ, ਰੋਕਥਾਮ, ਮੁਆਵਜ਼ਾ ਅਤੇ ਬੀਮਾ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।

ਇਸ ਨਿਯੁਕਤੀ ਬਾਰੇ ਬੋਲਦਿਆਂ , ਬੀਸੀ ਦੇ ਲੇਬਰ ਮਨਿਸਟਰ ਹੈਰੀ ਬੈਂਸ ਨੇ ਕਿਹਾ ਬਲਤੇਜ ਢਿੱਲੋਂ ਇੱਕ ਅਨੁਭਵੀ ਪੁਲਿਸ ਅਧਿਕਾਰੀ ਹਨ ਜਿੰਨ੍ਹਾਂ ਕੋਲ ਕਾਨੂੰਨ ਲਾਗੂ ਕਰਨ ਵਿੱਚ ਮੁਹਾਰਤ ਹਾਸਿਲ ਹੈ ਅਤੇ ਵਰਕਸੇਫਬੀਸੀ ਵਿੱਚ ਇੱਕ ਡਾਇਰੈਕਟਰ ਵਜੋਂ ਛੇ ਸਾਲਾਂ ਦਾ ਤਜਰਬਾ ਰੱਖਦੇ ਹਨ।ਹੈਰੀ ਬੈਂਸ ਨੇ ਕਿਹਾ ਉਹ ਕੰਮ ਵਾਲੀ ਥਾਂ ‘ਤੇ ਹੋਣ ਵਾਲੀਆਂ ਗੰਭੀਰ ਘਟਨਾਵਾਂ ਦੀ ਜਾਂਚ ਕਰਨ ਲਈ ਵਰਕਸੇਫਬੀਸੀ ਵੱਲੋਂ ਅਹਿਮ ਭੂਮਿਕਾ ਨਿਭਾਉਣਗੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ।ਇਸ ਮੌਕੇ ਬੋਲਦਿਆਂ ਬਲਤੇਜ ਢਿੱਲੋਂ ਨੇ ਕਿਹਾ ਮੈਂ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਵਜੋਂ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਹਾਂ।ਅਸੀਂ ਯਕੀਨੀ ਬਣਾਵਾਂਗੇ ਕਿ ਕਰਮਚਾਰੀ ਰੋਜ਼ਾਨਾ ਸੁਰੱਖਿਅਤ ਢੰਗ ਨਾਲ ਘਰ ਪਹੁੰਚ ਜਾਣ। ਅਸੀਂ ਕਾਮਿਆਂ ਦੀ ਮੁਆਵਜ਼ਾ ਪ੍ਰਣਾਲੀ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ।ਬਲਤੇਜ ਸਿੰਘ ਢਿੱਲੋਂ ਨੂੰ ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਟਡ ਪੁਲਿਸ ( ਆਰਸੀਐਮਪੀ ) ਵਿੱਚ ਪਹਿਲੇ ਦਸਤਾਰਧਾਰੀ ਅਫ਼ਸਰ ਹੋਣ ਦਾ ਮਾਣ ਵੀ ਹਾਸਿਲ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39973 posts
  • 0 comments
  • 0 fans