Menu

ਜ਼ਮੀਨ ਹੇਠਲੇ ਪਾਣੀ ਦੀ ਬਰਬਾਦੀ ਨੂੰ ਬਚਾ ਸਕਦੀ ਹੈ ਸਿੱਧੀ ਬਿਜਾਈ ਤਕਨੀਕ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ

02, ਜੁਲਾਈ – ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਾਲੇਰਕੋਟਲਾ ਦੇ ਸਾਂਝੇ ਉੱਦਮਾਂ ਸਕਦਾ  ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।ਝੋਨੇ ਦੀ ਸਿੱਧੀ ਬਿਜਾਈ ਅਤੇ ਲਗਵਾਈ ਦਾ ਸੀਜ਼ਨ ਚੱਲ ਰਿਹਾ ਹੈ । ਇਸ ਵਾਰ ਪਹਿਲਾਂ ਤੋਂ ਹੀ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਖੇਤਾਂ ਵਿੱਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜ਼ਮੀਨ ਵਿੱਚੋਂ ਕੱਢਣ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।  ਉੱਥੇ ਹੀ ਪਿੰਡ ਜਲਾਲਗੜ੍ਹ ਦਾ  ਇੱਕ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਹੋਰ ਕਿਸਾਨ ਭਰਾਵਾਂ ਲਈ ਪ੍ਰੇਰਨਾ ਦਾ ਸਰੋਤ ਬਣ ਕੇ ਉੱਭਰਿਆ ਹੈ । ਇਹ ਕਿਸਾਨ ਆਪਣੇ ਖੇਤ ਵਿੱਚ ਕਰੀਬ ਪਿਛਲੇ 05 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ।

               ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਇਸ ਤਕਨੀਕ ਨੂੰ ਅਪਣਾਈਆਂ ਹੈ, ਉਨ੍ਹਾਂ ਦੀ ਡੀਜ਼ਲ,ਲੇਬਰ, ਰਸਾਇਣਿਕ ਖਾਦਾਂ ਆਦਿ ਦੇ ਖ਼ਰਚੇ ਵਿੱਚ ਕਮੀ

ਆਈ ਹੈ । ਉਨ੍ਹਾਂ ਦੱਸਿਆ ਕਿ ਸ਼ੁਰੂ ਸ਼ੁਰੂ ਵਿੱਚ ਉਨ੍ਹਾਂ ਨੂੰ ਨਦੀਣਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਵਿਭਾਗ ਦੀਆਂ  ਸਲਾਹ ਅਨੁਸਾਰ ਨਦੀਨ ਨਾਸ਼ਕ ਦਾ ਸਪਰੇਅ ਕਰਕੇ ਉਨ੍ਹਾਂ ਇਸ ਸਮੱਸਿਆ ਦਾ ਹੱਲ ਲੱਭ ਲਿਆ ਹੈ । ਕਿਸਾਨ ਝੋਨੇ ਦੀ ਪਰਾਲੀ  ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਸੁਚੱਜੇ ਢੰਗ ਨਾਲ ਸੰਭਾਲਦਾ ਆ ਰਿਹਾ ਹੈ।

               ਬਲਾਕ ਮਾਲੇਰਕੋਟਲਾ ਦੇ ਖੇਤੀਬਾੜੀ ਉਪ ਨਿਰੀਖਕ ਡਾ: ਇੰਦਰਦੀਪ ਕੌਰ ਨੇ ਸਬੰਧਿਤ ਕਿਸਾਨ ਦੇ ਖੇਤ ਵਿੱਚ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਅਪੀਲ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦੀਆਂ ਉਨ੍ਹਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਨਾੜ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਜਿੱਥੇ ਮਿੱਤਰ ਕੀੜੇ ਫ਼ਸਲ ਲਈ ਸਹਾਈ ਹੋਣਗੇ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ ਹੈ। ਉਨ੍ਹਾਂ ਹੋਰ ਕਿਹਾ ਕਿ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ  ਵਰਗੇ ਕਿਸਾਨਾਂ ਤੋਂ ਸਾਨੂੰ ਸਾਰਿਆ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ।

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ ਮੁਲਾਜ਼ਮ ਨੂੰ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40217 posts
  • 0 comments
  • 0 fans