Menu

ਖੇਤੀਬਾੜੀ ਵਿਭਾਗ ਪਿੰਡਾਂ ਦੀਆਂ ਸੱਥਾਂ ਤੇ ਖੇਤਾਂ ਦੀਆਂ ਵੱਟਾਂ ਤੇ ਪਹੁੰਚ ਕੇ ਕਿਸਾਨਾਂ ਦੀ ਅਗਵਾਈ ਕਰੇ- ਗੁਰਮੀਤ ਸਿੰਘ ਖੁੱਡੀਆਂ

—ਖੇਤੀਬਾੜੀ ਮੰਤਰੀ ਵੱਲੋਂ ਬੱਲੂਆਣਾ ਹਲਕੇ ਦੇ ਨਰਮੇ ਦੇ ਖੇਤਾਂ ਦਾ ਜਾਇਜ਼ਾ

03, ਜ਼ੁਲਾਈ- ਪੰਜਾਬ ਦੇ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਗੁਲਾਬੀ ਸੁੰਡੀ ਦੇ ਪਸਾਰ ਨੂੰ ਰੋਕਣ ਲਈ ਵਿਭਾਗ ਦੇ ਸਾਰੇ ਸਟਾਫ਼ ਨੂੰ ਆਉਣ ਵਾਲੇ ਕੁਝ ਹਫਤੇ ਖੇਤਾਂ ਵਿਚ ਪਹੁੰਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਰ ਉਨ੍ਹਾਂ ਤੱਕ ਜ਼ਿਆਦਾ ਤੋਂ ਜ਼ਿਆਦਾ ਤਕਨੀਕੀ ਜਾਣਕਾਰੀ ਪੁੱਜਦੀ ਕਰਨ ਦੀ ਹਦਾਇਤ ਕੀਤੀ ਹੈ ਤਾਂ ਜ਼ੋ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਗੁਲਾਬੀ ਸੁੰਡੀ ਦੇ ਸੰਭਾਵਿਤ ਖਤਰੇ ਨੂੰ ਟਾਲ ਸਕਨ।

                ਉਹ ਅੱਜ ਹਲਕਾ ਬੱਲੂਆਣਾ ਦੇ ਵਿਚ ਨਰਮੇ ਦੀ ਫਸਲ ਦੇ ਜਾਇਜ਼ੇ ਲਈ ਪਹੁੰਚੇ ਸਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਬੱਲੂਆਣਾ ਦੇ ਵਿਧਾਇਕ  ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ਜਿੱਥੇ ਵਿਭਾਗ ਦੇ ਸਟਾਫ਼ ਨਾਲ ਬੈਠਕ ਕੀਤੀ ਉਥੇ ਹੀ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।

                ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਕਿਸਾਨ ਪ੍ਰਮੁੱਖ ਤਰਜੀਹ ਹੈ ਇਸ ਲਈ ਗੁਲਾਬੀ ਸੁੰਡੀ ਦੇ ਖਤਰੇ ਦੇ ਟਾਕਰੇ ਲਈ ਵਿਭਾਗ ਪੂਰੀ ਤਰਾਂ ਕਮਰਕਸੇ ਕਸ ਲਵੇ ਅਤੇ ਪਿੰਡਾਂ ਦੀਆਂ ਸੱਥਾਂ ਤੇ ਖੇਤਾਂ ਦੀਆਂ ਵੱਟਾਂ ਤੇ ਪਹੁੰਚ ਕੇ ਕਿਸਾਨਾਂ ਦੀ ਅਗਵਾਈ ਕਰੇ।

                ਕੈਬਨਿਟ ਮੰਤਰੀ ਨੇ ਇਸ ਮੌਕੇ ਸਪੱਸ਼ਟ ਤੌਰ ਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਗੈਰ ਮਿਆਰੀ ਦਵਾਈਆਂ ਅਤੇ ਖਾਦਾਂ ਦੀ ਜ਼ੇਕਰ ਕਿਸੇ ਨੇ ਵਿਕਰੀ ਕੀਤੀ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਲਈ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਮਿਆਰੀ ਖਾਦਾਂ ਅਤੇ ਦਵਾਈਆਂ ਦੀ ਵਿਕਰੀ ਹੋਵੇ ਅਤੇ ਕੋਈ ਵੀ ਕਿਸਾਨਾਂ ਨੂੰ ਯੁਨੀਵਰਸਿਟੀ ਵੱਲੋਂ ਗੈਰ ਸਿਫਾਰਸ਼ਸੁਦਾ ਦਵਾਈਆਂ ਨਾ ਵੇਚੇ।

                ਖੁੱਡੀਆਂ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਰਮੇ ਦੀ ਫਸਲ ਦੀ ਦੇਖਭਾਲ ਲਈ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਹੀ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਇਸ ਲਈ ਕਿਸਾਨਾਂ ਦੀ ਹਰ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਆਖਿਆ ਕਿ ਹੁਣ ਪਿੱਛਲੀਆਂ ਸਰਕਾਰਾਂ ਵਾਂਗ ਕਿਸਾਨਾਂ ਲਈ ਆਉਣ ਵਾਲੀ ਹਰ ਗ੍ਰਾਂਟ ਦੀ ਸਹੀ ਅਤੇ ਪੂਰੀ ਵਰਤੋਂ ਕੀਤੀ ਜਾਵੇਗੀ ਤੇ ਕੋਈ ਵੀ ਗ੍ਰਾਂਟ ਲੈਪਸ ਨਹੀਂ ਹੋਣ ਦਿੱਤੀ ਜਾਵੇਗੀ।

                ਇਸ ਮੌਕੇ ਕੈਬਨਿਟ ਮੰਤਰੀ ਨੇ ਨਰਮੇ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਵਿਚ ਰਾਜ ਭਰ ਵਿਚੋਂ ਮੋਹਰੀ ਰਹਿਣ ਲਈ ਫਾਜਿ਼ਲਕਾ ਜਿ਼ਲ੍ਹੇ ਦੇ ਕਿਸਾਨਾਂ ਦੀ ਸਲਾਘਾ ਕਰਦਿਆਂ ਦੱਸਿਆ ਕਿ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਗਈ ਹੈ ਅਤੇ ਇਸ ਲਈ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 9 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਉਣ ਦੀ ਪ੍ਰਕ੍ਰਿਆ ਵਿਭਾਗ ਨੇ ਆਰੰਭ ਦਿੱਤੀ ਹੈ। ਇਸੇ ਤਰਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਵੀ 6 ਕਰੋੜ ਰੁਪਏ ਦੀ ਸਬਸਿਡੀ ਮਿਲੇਗੀ।

                ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਰਕਾਰ ਦੀ ਸਬਸਿਡੀ ਸਕੀਮ ਦਾ ਲਾਭ ਲੈ ਕੇ ਮਸ਼ੀਨਾਂ ਖਰੀਦਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਸਰਕਾਰ ਇਸ ਸਾਲ 350 ਕਰੋੜ ਰੁਪਏ ਦੀ ਸਬਸਿਡੀ ਪੰਜਾਬ ਦੇ ਕਿਸਾਨਾਂ ਨੂੰ ਦੇਣ ਜਾ ਰਹੀ ਹੈ।

                ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਨੇ ਹਲਕੇ ਦੇ ਕਿਸਾਨਾਂ ਦੀਆਂ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ।

                ਇਸ ਦੌਰਾਨ ਉਨ੍ਹਾਂ ਨੇ ਜ਼ੋਧਪੁਰ, ਅਬੋਹਰ ਅਤੇ ਡੰਗਰ ਖੇੜਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।

                ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ  ਗੁਰਵਿੰਦਰ ਸਿੰਘ, ਐਸਡੀਐਮ  ਨਿਕਾਸ ਖੀਂਚੜ ਆਈਏਐਸ, ਮੁੱਖ ਖੇਤੀਬਾੜੀ ਅਫ਼ਸਰ  ਜੰਗੀਰ ਸਿੰਘ ਗਿੱਲ, ਏਪੀਪੀਓ  ਸੁੰਦਰ ਲਾਲ,  ਧਰਮਵੀਰ ਗੋਦਾਰਾ ਆਦਿ ਸਮੇਤ ਵਿਭਾਗੀ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans