Menu

ਸਿਵੀਆਂ ਵਿਖੇ ਬਿਜਲੀ ਬੋਰਡ ਦੇ ਆਉਟਸੋਰਸਡ ਮੁਲਾਜ਼ਮਾਂ ਨੇ ਮਾਰਚ ਕਰਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਬਠਿੰਡਾ, 5 ਜੁਲਾਈ (ਵੀਰਪਾਲ ਕੌਰ)- ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਨੇ 17 ਜੁਲਾਈ ਨੂੰ ਆਪਣੀਆਂ ਮੰਗਾਂ ਨੂੰ ਲੈ ਮੁੱਖ ਇੰਜੀਨੀਅਰ ਦੇ ਦਫ਼ਤਰ ਅੱਗੇ ਦਿੱਤੇ ਜਾ ਧਰਨੇ ਦੀ ਤਿਆਰੀ ਵਜੋਂ ਪਿੰਡ ਸੀਵੀਆ ਵਿਖੇ ਮਾਰਚ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ  ਅਤੇ ਧਰਨੇ ਵਾਸਤੇ ਪਿੰਡ ਵਾਸੀਆਂ ਤੋਂ ਸਹਿਯੋਗ ਮੰਗਿਆ ਗਿਆ। ਇਸ ਮੌਕੇ ਬੁਲਾਰਿਆਂ ਗੁਰਵਿੰਦਰ ਸਿੰਘ ਪੰਨੂ, ਖੁਸ਼ਦੀਪ ਸਿੰਘ, ਜਗਜੀਤ ਸਿੰਘ, ਇਕਬਾਲ ਸਿੰਘ ਪੂਹਲਾ ਨੇ ਬੋਲਦਿਆਂ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਉਹ ਆਉਟਸੋਰਸਡ ਮੁਲਾਜਮ ਦੇ ਰੂਪ ਵਿੱਚ ਸੇਵਾ ਨਿਭਾਉਂਦੇ ਆ ਰਹੇ ਹਨ, ਪਹਿਲਾਂ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ  ਰੈਗੂਲਰ ਕਰਨ ਦਾ ਵਾਅਦਾ ਕੀਤਾ ਫਿਰ ਕਾਂਗਰਸ ਪਾਰਟੀ ਨੇ  ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ, ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਉਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਉਨ੍ਹਾਂ ਨੂੰ ਹਰ ਵਾਰ ਲਿਖਤੀ ਮੀਟਿੰਗਾਂ ਦੇ ਕੇ ਮੀਟਿੰਗ ਨਹੀਂ ਕੀਤੀ ਜਾਂਦੀ । ਹੁਣ ਮਜਬੂਰੀ ਵੱਸ ਸੰਘਰਸ਼ ਦੇ ਰਾਹ ਤੁਰੇ ਹਨ ਤਾਂ ਸਰਕਾਰ ਆਉਟਸੋਰਸਡ ਮੁਲਾਜ਼ਮਾਂ ਤੇ ਆਪਣੀ ਤਾਕਤ ਦੇ ਸਿਰ ਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ,ਜੋ ਕਿ  ਸਰਾ ਸਰ ਧੱਕੇਸ਼ਾਹੀ ਹੈ। ਆਗੂਆਂ ਨੇ ਕਿਹਾ ਕਿ ਅਸੀ ਇਸ ਮਾਰਚ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਦੱਸ ਰਹੇ ਹਾਂ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਨਾਲ ਧੱਕਾ ਅਤੇ ਧੋਖਾ ਕਰ ਰਹੀ ਹੈ ਅੱਠ ਨੌ ਹਜਾਰ ਤੇ ਮੁਲਾਜ਼ਮਾਂ ਦਾ ਖੂਨ ਨਚੋੜਿਆ ਜਾ ਰਿਹਾ ਹੈ, ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਹੋਣ ਦੀ ਮੰਗ ਕਰ ਰਹੇ ਹਾਂ ,ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ  ਸਾਡੀਆਂ ਮੰਗਾਂ ਵੱਲ ਨਾ ਤਾਂ ਸਰਕਾਰ ਧਿਆਨ ਦੇ ਰਹੀ ਹੈ ਤੇ ਨਾ ਹੀ ਮਨੇਜਮੈਂਟ ਧਿਆਨ ਦੇ ਰਹੀ ਹੈ , ਜਿਸ  ਕਰਕੇ ਅਸੀਂ ਲੋਕਾਂ ਦੀ ਕਚਹਿਰੀ ਵਿਚ ਗੱਲ ਲੈ ਕੇ ਆਏ ਹਾਂ ਕਿ ਇਨ੍ਹਾਂ ਮੰਗਾਂ ਦਾ ਹੱਲ ਕਰਵਾਉਣ ਲਈ ਸਾਡਾ ਸਹਿਯੋਗ ਦਿੱਤਾ ਜਾਵੇ ਤੇ ਮੁੱਖ ਮੰਤਰੀ ਪੰਜਾਬ, ਮੰਤਰੀਆਂ ਅਤੇ ਐੱਮ ਐਲ ਏ ਤੋਂ ਸਵਾਲ ਕੀਤੇ ਜਾਣ।

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ ਸਰਕਾਰ ਚਲਾਉਣ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40196 posts
  • 0 comments
  • 0 fans