Menu

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਸਰਕਾਰੀ ਵਕੀਲ 8 ਲੱਖ ਰਿਸ਼ਵਤ ਲੈਂਦਾ ਕਾਬੂ

6 ਜੁਲਾਈ 2023-ਪੰਜਾਬ ਦੇ ਅੰਮ੍ਰਿਤਸਰ ‘ਚ ਇੰਪਰੂਵਮੈਂਟ ਟਰੱਸਟ ਦੇ ਸਰਕਾਰੀ ਵਕੀਲ ‘ਤੇ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਨੇ ਮਸ਼ਹੂਰ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਸੂਚਨਾ ਮੁਤਾਬਕ ਵਿਜੀਲੈਂਸ ਨੇ ਇਹ ਕਾਰਵਾਈ ਇਕ ਵੀਡੀਓ ਦੇ ਆਧਾਰ ‘ਤੇ ਕੀਤੀ ਹੈ, ਜਿਸ ‘ਚ ਗੌਤਮ ਮਜੀਠੀਆ ਪੈਸੇ ਲੈਂਦਿਆਂ ਸਪੱਸ਼ਟ ਨਜ਼ਰ ਆ ਰਹੇ ਹਨ।ਵਿਜੀਲੈਂਸ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪ੍ਰਤਾਪ ਐਵੀਨਿਊ ਵਾਸੀ ਜਤਿੰਦਰ ਸਿੰਘ ਦੀ ਨਿਊ ਅੰਮ੍ਰਿਤਸਰ ਸਥਿਤ ਜ਼ਮੀਨ ਨਗਰ ਸੁਧਾਰ ਟਰੱਸਟ ਵੱਲੋਂ ਐਕੁਆਇਰ ਕੀਤੀ ਗਈ ਸੀ। ਸਿਟੀ ਇੰਪਰੂਵਮੈਂਟ ਟਰੱਸਟ ਨੂੰ ਅਦਾਲਤ ਤੋਂ 20 ਫੀਸਦੀ ਹੋਰ ਰਾਸ਼ੀ ਦੇ ਮੁਆਵਜ਼ੇ ਸਮੇਤ ਪੈਸੇ ਦੇਣ ਲਈ ਕਿਹਾ ਗਿਆ ਸੀ। ਜਤਿੰਦਰ ਸਿੰਘ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਗੌਤਮ ਮਜੀਠੀਆ ਨਾਲ ਸੰਪਰਕ ਕੀਤਾ।

ਗੌਤਮ ਮਜੀਠੀਆ ਨੇ ਜਤਿੰਦਰ ਸਿੰਘ ਤੋਂ 20 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਗੌਤਮ ਮਜੀਠੀਆ ਨੇ 8 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਜਤਿੰਦਰ ਸਿੰਘ ਨੇ ਇਸ ਸਾਰੇ ਮਾਮਲੇ ਦੀ ਵੀਡੀਓ ਰਿਕਾਰਡਿੰਗ ਕੀਤੀ। ਇਸ ਤੋਂ ਬਾਅਦ ਜਤਿੰਦਰ ਸਿੰਘ ਨੇ ਵੀਡੀਓ ਸਮੇਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਸ਼ਿਕਾਇਤ ਭੇਜੀ।ਸ਼ਿਕਾਇਤ ਦੇ ਅਧਾਰ ਤੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਪਤਾ ਲੱਗਾ ਕਿ ਗੌਤਮ ਮਜੀਠੀਆ ਸਰਕਾਰ ਤੋਂ ਤਨਖਾਹ ਲੈ ਕੇ ਸਰਕਾਰੀ ਡਿਊਟੀਆਂ ਨਿਭਾਉਂਦਾ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਗੌਤਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans