Menu

ਪਰਾਲੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈ ਲਗਾਓ ‘ਤੇ ਵਿੱਤੀ ਸਹਾਇਤਾ ਪਾਓ : ਡਿਪਟੀ ਕਮਿਸ਼ਨਰ

07, ਜੁਲਾਈ – ਪੰਜਾਬ ਵਿੱਚ ਨਿਵੇਸ਼ਕਾਂ ਲਈ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਤਰਜੀਹੀ ਆਧਾਰ ‘ਤੇ ਉਪਲੱਬਧ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਾਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਭੱਠਿਆਂ ਵਿੱਚ ਇੰਨਾ ਦੀ 20 ਫ਼ੀਸਦੀ ਵਰਤੋਂ ਲਾਜਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ ਲਈ ਹੋਰ ਵਿੱਤੀ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਤ੍ਰਰਿਤ ਦਿਸ਼ਾ ਨਿਰਦੇਸ਼ਾਂ, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ www.pscst.punjab.gov.in ਜਾਂ www.cpcb.nic.in ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸਰਕਾਰ ਦੀਆਂ ਇਨਾ ਸਕੀਮਾਂ ਦਾ ਲਾਭ ਲੈ ਕੇ ਇਸ ਤਰ੍ਹਾਂ ਦੀਆਂ ਇਕਾਈਆਂ ਲਗਾਉਣ ਦੀ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤਿਆਂ ਜਾ ਸਕਦਾ ਹੈ ਅਤੇ ਭੱਠਿਆਂ ਵਿਚ ਇੰਨ੍ਹਾਂ ਦੀ 20 ਫ਼ੀਸਦੀ ਵਰਤੋਂ ਲਾਜਮੀ ਕਰ ਦਿੱਤੇ ਜਾਣ ਕਾਰਨ ਇਸ ਦੀ ਵਿਕਰੀ ਵਿਚ ਵੀ ਕੋਈ ਦਿੱਕਤ ਨਹੀਂ ਆਵੇਗੀ ਇਸ ਲਈ ਜ਼ਿਲ੍ਹੇ ਦੇ ਉੱਧਮੀਆਂ ਨੂੰ ਇਸ ਲਈ ਅੱਗੇ ਆਉਣਾ ਚਾਹੀਦਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans