Menu

ਸਿਹਤ ਸਹੂਲਤਾਂ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ ਆਮ ਆਦਮੀ ਕਲੀਨਿਕ : ਡਿਪਟੀ ਕਮਿਸ਼ਨਰ

07, ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬੇ ਦੀ ਸਿਰਜਣਾ  ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ । 18 ਅਗਸਤ ਨੂੰ ਖੁੱਲ੍ਹੇ ਆਮ ਆਦਮੀ ਕਲੀਨਿਕਾਂ ‘ਚ 30 ਜੂਨ ਤੱਕ ਕਰੀਬ 75 ਹਜ਼ਾਰ 425 ਮਰੀਜ਼ਾਂ ਨੇ ਮੁਫ਼ਤ ਇਲਾਜ ਕਰਵਾਇਆ ਅਤੇ 11 ਹਜ਼ਾਰ 82 ਮਰੀਜ਼ਾਂ ਨੇ ਡਾਇਗਨੌਸਟਿਕ ਟੈਸਟ ਕਰਵਾਏ  ਹਨ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ  ਸੰਯਮ ਅਗਰਵਾਲ ਨੇ ਦਿੱਤੀ । ਉਨ੍ਹਾਂ ਦੱਸਿਆ ਮਾਲੇਰਕੋਟਲਾ ਵਿਖੇ 03 ਆਮ ਆਦਮੀ ਕਲੀਨਿਕ ਪੁਰਾਣੀ ਤਹਿਸੀਲ ਕੰਪਲੈਕਸ , ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਅਤੇ ਜਮਾਲਪੁਰ ਵਿਖੇ ਕਾਰਜਸ਼ੀਲ ਹਨ ਅਤੇ ਇਸ ਤੋਂ ਇਲਾਵਾ 04 ਹੋਰ ਆਮ ਆਦਮੀ ਕਲੀਨਿਕ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਪਿੰਡ ਕੁਠਾਲਾ ਅਤੇ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗਵਾਰਾ ਅਤੇ ਮੰਨਵੀ ਵਿਖੇ  ਕਾਰਜਸ਼ੀਲ ਹਨ ।

ਉਨ੍ਹਾਂ ਕਿਹਾ  ਕਿ ਆਮ ਆਦਮੀ ਕਲੀਨਿਕ ਜ਼ਿਲ੍ਹਾ ਨਿਵਾਸੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ  ਪੁੱਜ ਰਹੇ ਹਨ । ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆ ਦੱਸਿਆ  ਕਿ 18 ਅਗਸਤ 2022 ਤੋਂ 30 ਜੂਨ ਤੱਕ ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਵਿਖੇ  37 ਹਜ਼ਾਰ 745 ਮਰੀਜ਼ਾ,ਪੁਰਾਣੀ ਤਹਿਸੀਲ ਕੰਪਲੈਕਸ ਵਿਖੇ 23 ਹਜ਼ਾਰ 93 ਮਰੀਜ਼ਾਂ ਨੇ ਆਪਣਾ ਮੁਫ਼ਤ ਇਲਾਜ ਕਰਵਾਇਆ ਅਤੇ ਇਸੇ ਤਰ੍ਹਾਂ 27 ਜਨਵਰੀ 2023 ਤੋਂ ਹੁਣ ਤੱਕ  ਜਮਾਲਪੁਰ ਵਿਖੇ 2979 ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੁਵਿਧਾਵਾਂ ਦਾ ਲਾਭ ਲਿਆ  ਹੈ ਅਤੇ ਇਨ੍ਹਾਂ ਤਿੰਨੇ ਆਮ ਆਦਮੀ ਕਲੀਨਿਕਾਂ ਵਿਖੇ ਕਰੀਬ 7032 ਮਰੀਜ਼ਾਂ ਨੇ ਮੁਫ਼ਤ ਮੈਡੀਕਲ ਟੈਸਟਾਂ ਦੀ ਸੁਵਿਧਾ ਅਵੇਲ ਕੀਤੀ ।

 ਉਨ੍ਹਾਂ ਹੋਰ ਦੱਸਿਆ ਕਿ 27 ਜਨਵਰੀ  ਤੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਵਿਖੇ ਸ਼ੁਰੂ ਕੀਤੇ ਗਏ ਕਲੀਨਿਕ ਤੋਂ 2888 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਅਤੇ 915 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ । ਇਸ ਤਰ੍ਹਾਂ  ਪਿੰਡ ਕੁਠਾਲਾ ਵਿਖੇ 3147 ਮਰੀਜ਼ਾ ਦਾ ਮੁਫ਼ਤ ਇਲਾਜ ਤੇ 2098 ਮਰੀਜ਼ਾਂ ਦੇ ਮੁਫ਼ਤ ਟੈਸਟ ਅਤੇ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗਵਾਰਾ ਵਿਖੇ 2406 ਮਰੀਜ਼ਾ ਦਾ ਇਲਾਜ ਤੇ 455 ਮਰੀਜ਼ਾ ਦੇ ਟੈਸਟ ਅਤੇ ਮੰਨਵੀ ਵਿਖੇ  3175 ਮਰੀਜ਼ਾ ਦਾ ਇਲਾਜ ਅਤੇ 522 ਮਰੀਜ਼ਾਂ ਦੇ ਮੁਫ਼ਤ ਮੈਡੀਕਲ ਟੈਸਟ ਕੀਤੇ ਗਏ ਹਨ ।ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਖੋਲ੍ਹੇ ਗਏ ਇਨ੍ਹਾਂ ਕਲੀਨਿਕਾਂ ਨੇ ਸਰਕਾਰੀ ਹਸਪਤਾਲਾਂ ‘ਚ ਭੀੜ ਨੂੰ ਘੱਟ ਕੀਤਾ ਹੈ ਤੇ ਮਰੀਜ਼ਾਂ ਨੂੰ ਬਿਨਾਂ ਖੱਜਲ ਖ਼ੁਆਰੀ ਦੇ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ।

ਉਨ੍ਹਾਂ  ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਜਿੱਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉੱਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ  ਕੀਤਾ ਜਾ ਰਿਹਾ ਹੈ ਤਾਂ ਜੋ ਬਿਮਾਰੀਆਂ ਦਾ ਇਲਾਜ ਹੋਰ ਬਿਹਤਰ ਢੰਗ ਨਾਲ ਹੋ ਸਕੇ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਕੁੱਲ 48 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 178 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans