Menu

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ 11 ਜੁਲਾਈ ਨੂੰ : ਮੈਡਮ ਪੱਲਵੀ

ਬਠਿੰਡਾ, 10 ਜੁਲਾਈ (ਨਵਰੀਤ ਚੌਧਰੀ) : ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਸਥਾਨਕ ਨਹਿਰੂ ਯੁਵਾ ਕੇਂਦਰ ਵੱਲੋਂ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ 11 ਜੁਲਾਈ ਨੂੰ ਫਤਹਿ ਗਰੁੱਪ ਆਫ ਕਾਲਜਸ, ਰਾਮਪੁਰਾ (ਬਠਿੰਡਾ) ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਬੈਠਕ ਦੌਰਾਨ ਸਾਂਝੀ ਕੀਤੀ।

        ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਟਾਲਾਂ ਲਗਾਉਣੀਆਂ ਯਕੀਨੀ ਬਣਾਈਆਂ ਜਾਣ, ਜਿੰਨ੍ਹਾਂ ਰਾਹੀਂ ਉਹ ਆਪਣੇ-ਆਪਣੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾ ਸਕਣ ਅਤੇ ਸਰਕਾਰ ਦੀਆ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਗਰੂਤ ਕੀਤਾ ਜਾ ਸਕੇ।

        ਇਸ ਦੌਰਾਨ ਮੈਡਮ ਪੱਲਵੀ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਦਾ ਹਿੱਸਾ ਜ਼ਰੂਰ ਬਣਨ।

        ਇਸ ਮੌਕੇ ਨਹਿਰੂ ਯੁਵਾ ਕੇਂਦਰ ਤੋਂ ਹਰਸ਼ਰਨ ਸਿੰਘ, ਜ਼ਿਲ੍ਹਾ ਖੇਡ ਅਫ਼ਸਰ  ਪਰਵਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ  ਰਵਨੀਤ ਕੌਰ ਸਿੱਧੂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans